*ਰੈਕਸਾ ਸਕਿਊਰਟੀ ਸਰਵਿਸਜ਼ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 25 ਨੂੰ*

0
22

ਮਾਨਸਾ, 24 ਅਪ੍ਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲx)  : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 25 ਅਪ੍ਰੈਲ, 2023 fdB wzrbtko ਨੂੰ ਰੈਕਸਾ ਸਕਿਊਰਟੀ ਸਰਵਿਸਜ਼ ਲਿਮਟਡ (ਜੀ.ਐਮ.ਆਰ. ਗਰੁੱਪ ਕੰਪਨੀ) ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ, ਲੜਕਿਆਂ ਲਈ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਅਤੇ ਲੜਕੀਆਂ ਲਈ 5 ਫੁੱਟ 2 ਇੰਚ ਹੋਣਾ ਚਾਹੀਦਾ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਬਾਇਓਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 20000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98711-93130, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
     

NO COMMENTS