*ਰੈਪਿਡ ਐਕਸ਼ਨ ਫੋਰਸ ਦੀ ਪਲਟੂਨ ਨੇ ਮਾਨਸਾ ਵਿਖੇ ਫਲੈਗ ਮਾਰਚ ਕੱਢਿਆ*

0
11

ਮਾਨਸਾ, 11 ਦਸੰਬਰ:(ਸਾਰਾ ਯਹਾਂ/ਮੁੱਖ ਸੰਪਾਦਕ):
ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਦੱਸਿਆ ਕਿ 194 ਬੀ.ਐਨ. ਦੇ ਕਮਾਂਡੈਂਟ ਸ਼੍ਰੀ ਰਾਕੇਸ਼ ਕੁਮਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਬੀ/194 ਕੰਪਨੀ ਦੀ ਪਲਟੂਨ ਵੱਲੋਂ ਮਾਨਸਾ ਵਿਖੇ ਇੰਚਾਰਜ ਥਾਣਾ ਸਦਰ ਮਾਨਸਾ ਗੁਰਵੀਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਚਿਤ ਅਭਿਆਸ ਦੇ ਉਦੇਸ਼ ਅਤੇ ਮਹੱਤਤਾ ਸਬੰਧੀ ਚਰਚਾ ਕੀਤੀ ਗਈ।
ਪਲਟੂਨ ਵੱਲੋਂ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਫਲੈਗ ਮਾਰਚ ਰਾਹੀਂ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ। ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਦੱਸਿਆ ਕਿ ਇਸ ਅਭਿਆਸ ਦਾ ਮਕਸਦ ਨਾਗਰਿਕਾਂ ਅਤੇ ਪ੍ਰਸ਼ਾਸਨ ਨਾਲ ਚੰਗਾ ਤਾਲਮੇਲ ਬਣਾਉਣਾ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਕਾਇਮ ਰੱਖਦੇ ਹੋਏ ਇਲਾਕੇ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਾ ਹੈ ਤਾਂ ਜੋ ਕਾਨੂੰਨੀ ਵਿਵਸਥਾ ਬਰਕਰਾਰ ਰੱਖਣ ਦੇ ਨਾਲ ਨਾਲ ਜਨਤਕ ਜਾਇਦਾਦ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਸ ਅਭਿਆਸ ਦੌਰਾਨ ਜੀ.ਡੀ. ਸ਼੍ਰੀ ਪਰਜਾ ਰਾਮ, ਸ਼੍ਰੀ ਸਨੀਸ਼ ਕੁਮਾਰ, ਅਤੇ ਬੀ/194 ਬਟਾਲੀਅਨ ਰੈਪਿਡ ਐਕਸ਼ਨ ਫੋਰਸ ਦੇ ਨਾਲ ਪੁਲਿਸ ਮੁਲਾਜ਼ਮਾਂ ਨੇ ਵੀ ਭਾਗ ਲਿਆ।

LEAVE A REPLY

Please enter your comment!
Please enter your name here