*ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ*

0
10

ਮਾਨਸਾ, 22 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜ਼ਰੀ ਜੀ ਭਲਾਈ ਕੇਦਰ ਬੁਢਲਾਡਾ ਦੇ ਸਹਿਯੋਗ ਨਾਲ ਅਰਿਹੰਤ ਕਾਲਜ ਆਫ ਐਜੂਕੇਸ਼ਨ, ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 363 ਬੇਰੋਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। 11 ਨਾਮੀ ਪ੍ਰਾਈਵੇਟ ਕੰਪਨੀਆਂ ਵੱਲੋਂ ਇੰਟਰਵਿਊ ਅਤੇ ਯੋਗਤਾ ਦੇ ਆਧਾਰ ’ਤੇ 215 ਪ੍ਰਾਰਥੀਆਂ ਦੀ ਚੋਣ ਕੀਤੀ ਗਈ।  
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੱਥੇ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਲਾਹਾ ਲੈ ਕੇ ਰੋਜ਼ਗਾਰ ਪ੍ਰਾਪਤ ਕਰਨ।

NO COMMENTS