-ਰੋਜ਼ਗਾਰ ਬਿਊਰੋ ਵੱਲੋਂ 24 ਤੋਂ 30 ਸਤੰਬਰ ਤੱਕ ਰੋਜ਼ਗਾਰ ਮੇਲਿਆਂ ਦਾ ਆਯੋਜਨ

0
45

ਮਾਨਸਾ, 07 ਅਗਸਤ  (ਸਾਰਾ ਯਹਾ,ਹੀਰਾ ਸਿੰਘ ਮਿੱਤਲ)  : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲਿਆ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਮੇਲਿਆਂ ਦੇ ਸਬੰਧ ਵਿੱਚ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਅਦਾਰਿਆਂ ਅਤੇ ਵਿੱਦਿਅਕ ਸੰਸਥਾਵਾ ਦੇ ਮੁਖੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਉਨ੍ਹਾਂ ਸਮੂਹ ਉਦਯੋਗ ਮਾਲਕਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਉਦਯੋਗਿਕ ਅਦਾਰਿਆਂ ਦੇ ਨਾਲ ਸਬੰਧਤ ਖਾਲੀ ਪਈਆਂ ਅਸਾਮੀਆਂ ਦਾ ਵੇਰਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਨਾਲ ਸਾਝਾ ਕਰਨ ਤਾਂ ਜੋ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਵੱਧ ਤੋਂ ਵੱਧ ਪ੍ਰਾਰਥੀਆਂ ਦੀ WWW.PGRKAM.COM ’ਤੇ ਰਜਿਸਟਰਡ ਕਰਵਾਉਣ, ਤਾਂ ਜੋ ਵੱਧ ਤੋਂ ਵੱਧ ਸਿਖਿਆਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈ ਕੇ ਆਪਣਾ ਭਵਿੱਖ ਸੰਵਾਰ ਸਕਣ

NO COMMENTS