ਲਗਾਤਾਰ 5ਵੇਂ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਵੱਟ, ਜਾਣੋ ਤੁਹਾਡੇ ਸ਼ਹਿਰ ‘ਚ ਕੀ ਕੀਮਤ

0
72

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ ਵੀਰਵਾਰ ਨੂੰ ਲਗਾਤਾਰ 5ਵੇਂ ਦਿਨ ਵਧੀਆਂ ਹਨ। ਇਸ ਤਰ੍ਹਾਂ ਪੰਜ ਦਿਨਾਂ ‘ਚ ਪੈਟਰੋਲ ਤੇ ਡੀਜ਼ਲ ਦੀ ਕੀਮਤ ‘ਚ ਤਕਰੀਬਨ 2 ਰੁਪਏ 80 ਪੈਸੇ ਦਾ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 60 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਇਹ 74 ਰੁਪਏ ਪ੍ਰਤੀ ਲੀਟਰ ‘ਤੇ ਉਪਲੱਬਧ ਹੈ। ਡੀਜ਼ਲ ਵੀ 60 ਪੈਸੇ ਵਾਧੇ ਨਾਲ 72.22 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਵੀਰਵਾਰ ਨੂੰ ਮੁੰਬਈ ‘ਚ ਪੈਟਰੋਲ 58 ਪੈਸੇ ਵਧ ਕੇ 80.98 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 57 ਪੈਸੇ ਵਧ ਕੇ 70.92 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ ਵੀਰਵਾਰ ਨੂੰ ਪੈਟਰੋਲ 58 ਪੈਸੇ ਵਧ ਕੇ 75.94 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 54 ਪੈਸੇ ਦੀ ਤੇਜ਼ੀ ਨਾਲ 68.17 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਰਿਹਾ ਹੈ। ਚੇਨਈ ਦੀ ਗੱਲ ਕਰੀਏ ਤਾਂ ਵੀਰਵਾਰ ਨੂੰ ਪੈਟਰੋਲ 53 ਪੈਸੇ ਚੜ੍ਹ ਕੇ 77.96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 51 ਪੈਸੇ ਵਧ ਕੇ 70.64 ਰੁਪਏ ਪ੍ਰਤੀ ਲੀਟਰ ‘ਤੇ ਜਾ ਰਿਹਾ ਹੈ।

ਰਾਸ਼ਟਰੀ ਰਾਜਧਾਨੀ ਨਾਲ ਲੱਗਦੇ ਨੋਇਡਾ ਸ਼ਹਿਰ ‘ਚ ਵੀਰਵਾਰ ਨੂੰ ਪੈਟਰੋਲ 46 ਪੈਸੇ ਵਧ ਕੇ 76.15 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਵੀ 46 ਪੈਸੇ ਚੜ੍ਹ ਕੇ 66.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗੁਰੂਗਰਾਮ ‘ਚ ਵੀ ਪੈਟਰੋਲ ਦੀ ਕੀਮਤ ਵੀਰਵਾਰ ਨੂੰ 46 ਪੈਸੇ ਵਧ ਕੇ 73.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਵੀ 46 ਪੈਸੇ ਦੇ ਵਾਧੇ ਨਾਲ 65.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲ 78.37 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 71.02 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ।

ਰਾਜਸਥਾਨ ਦੀ ਰਾਜਧਾਨੀ ਜੈਪੁਰ ਦੀ ਗੱਲ ਕਰੀਏ ਤਾਂ ਇਥੇ ਵੀਰਵਾਰ ਨੂੰ ਪੈਟਰੋਲ 80.74 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 73.14 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਦੌਰਾਨ ਲਖਨ ਊ ‘ਚ ਵੀਰਵਾਰ ਨੂੰ ਪੈਟਰੋਲ 76.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 66.06 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।

NO COMMENTS