ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ 3200 ਲੋਕਾਂ ਦੀ ਜਾਨ ਖ਼ਤਰੇ ‘ਚ ਪਾਉਣ ਲਈ ਨੋਟਿਸ ਜਾਰੀ

0
91

ਜਲੰਧਰ: ਪੰਜਾਬ ਸਰਕਾਰ ਨੇ ਫਗਵਾੜਾ ਨੇੜੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਵਿਸ਼ਵਵਿਆਪੀ ਮਹਾਂਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਮਹਾਂਮਾਰੀ ਦੇ ਐਕਟ ਤਹਿਤ ਕੇਂਦਰ ਸਰਕਾਰ ਦੀਆਂ ਲੌਕਡਾਊਨ ਹਦਾਇਤਾਂ ਦੀ ਉਲੰਘਣਾ ਕਰਨ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਸੁਪਰਡੈਂਟ ਪਰਮਜੀਤ ਸਿੰਘ ਨੇ ਐਲ ਪੀ ਯੂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਯੂਨੀਵਰਸਿਟੀ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਤਕਰੀਬਨ 3200 ਲੋਕਾਂ ਦੀ ਜਾਨ ਨੂੰ ਖ਼ਤਰੇ ‘ਚ ਪਾਉਣ ਲਈ ਕਿਉਂ ਨਾ ਤੁਹਾਡੀ ਯੂਨੀਵਰਸਿਟੀ ਨੂੰ ਜਾਰੀ ਕੀਤੇ ਗਏ ਨੋ ਓਬਜੈਕਸ਼ਨ ਸਰਟੀਫਿਕੇਟ ਨੂੰ ਵਾਪਸ ਲੈ ਲਿਆ ਜਾਵੇ?

ਦੂਜੇ ਪਾਸੇ ਫਿਜ਼ੀਓਥੈਰੇਪੀ ਦੇ ਦੂਜੇ ਸਾਲ ਦੇ ਵਿਦਿਆਰਥੀ ਦੇ ਕੋਵਿਡ -19 ਦੇ ਨਮੂਨੇ ਪਾਜ਼ੀਟਿਵ ਹੋਣ ਤੋਂ ਬਾਅਦ ਸਿਹਤ ਵਿਭਾਗ ਦੁਆਰਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਕੁਲ 1450 ਵਿਅਕਤੀਆਂ ਦੀ ਜਾਂਚ ਕੀਤੀ ਗਈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੁਣ ਤਕ 2050 ਸਕ੍ਰੀਨਿੰਗਾਂ ਹੋ ਚੁੱਕੀਆਂ ਹਨ।

ਸ਼ੁੱਕਰਵਾਰ ਨੂੰ ਯੂਨੀਵਰਸਿਟੀ ਵਿੱਚ ਕੁੱਲ 25 ਸੈਂਪਲ ਲਏ ਗਏ ਸਨ। ਜ਼ਿਲ੍ਹੇ ਵਿਚ 69 ਨਮੂਨਿਆਂ ਦੀਆਂ ਰਿਪੋਰਟਾਂ ਪੈਂਡਿੰਗ ਪਈਆਂ ਸਨ, ਜਿਨ੍ਹਾਂ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਵਾਰਡ ਬੁਆਏ ਦੇ ਵਿਦਿਆਰਥੀ ਵੀ ਸ਼ਾਮਲ ਸਨ। ਇਨ੍ਹਾਂ ‘ਚੋ 32 ਦੇ ਕਰੀਬ ਵਿਦਿਆਰਥੀਆਂ ਦੀਆਂ ਰਿਪੋਰਟਾਂ ਨੈਗੇਟਿਵ ਹਨ।

LEAVE A REPLY

Please enter your comment!
Please enter your name here