*ਲਹਿਰਾ ਗਾਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਮੀਟਿੰਗ*

0
21

25 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਲੋਕ ਸਭਾ ਹਲਕਾ ਸੰਗਰੂਰ ਦੇ ਕੁਆਰਡੀਨੇਟਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿੱਚ ਵੱਖ-ਵੱਖ ਹਲਕਿਆਂ ਵਿੱਚ ਵਰਕਰਾਂ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹਨ।

ਇਹ ਮੀਟਿੰਗ ਲਹਿਰਾ ਗਾਗਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਜਿਸ ਵਿੱਚ ਸੰਗਰੂਰ ਲੋਕ ਸਭਾ ਦੇ ਕੁਆਰਡੀਨੇਟਰ ਇਕਬਾਲ ਸਿੰਘ ਝੂੰਦਾ ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਿਲਾ ਪ੍ਰਧਾਨ ਤੇਜਿੰਦਰ ਸਿੰਘ ਸੰਗਰੇੜੀ ਪਹੁੰਚੇ ਹੋਏ ਸਨ।

ਇਸ ਸਮੇਂ ਉਹਨਾਂ ਨੇ ਕਿਹਾ ਹੈ ਕਿ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੇ ਹੁਕਮਾਂ ਤਹਿਤ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਘਰ ਘਰ ਜਾ ਕੇ ਵਰਕਰਾਂ ਨੂੰ ਲਾਮਬੰਦ ਵੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਕਈ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਪੰਜਾਬ ਬਚਾਓ ਯਾਤਰਾ ਦੀਆਂ ਵੀ ਤਿਆਰੀਆਂ ਹੋ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਇਸ ਤੋਂ ਪਹਿਲਾਂ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੀਆਂ ਗਲਤੀਆਂ ਕਰਕੇ ਆਪਣੀ ਮਾਂ ਪਾਰਟੀ ਕਮਜ਼ੋਰ ਕਰ ਦਿੱਤੀ। ਸੁਖਬੀਰ ਬਾਦਲ ਵੱਲੋਂ ਕੱਲ੍ਹ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟੰਗ ਕੀਤੀ ਗਈ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਗਲਤੀਆਂ ਕਰਕੇ ਆਪਣੀ ਮਾਂ ਪਾਰਟੀ ਕਮਜ਼ੋਰ ਕਰ ਲਈ ਹੈ। ਬਾਪੂ ਪ੍ਰਕਾਸ਼ ਸਿੰਘ ਬਾਦਲ ਹੁੰਦੇ ਹੋਏ ਬਹੁਤ ਵੱਡਾ ਸਾਹਾਰਾ ਸੀ। ਵੱਡੇ ਬਾਦਲ ਸਾਹਿਬ ਦੇ ਜਾਣ ਤੋਂ ਬਾਅਦ ਮੈਂ ਇਕੱਲਾ ਰਹਿ ਗਿਆ ਹਾਂ। ਸਾਰੇ ਪੰਜਾਬ ਵਿੱਚ ਪਾਰਟੀ ਨੂੰ ਖੜ੍ਹਾ ਕਰਨਾ ਹੈ ਤੇ ਇੱਕਜੁਟ ਕਰਨਾ ਹੈ। 

NO COMMENTS