ਫਗਵਾੜਾ 21 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਮਾਣਮੱਤੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਦੀ ਤਰਫੋਂ ਇੱਕ ਲੋੜਵੰਦ ਪਰਿਵਾਰ ਨਾਲ ਸਬੰਧਤ ਅੱਠਵੀਂ ਜਮਾਤ ਦੀ ਇੱਕ ਬਿਮਾਰ ਵਿਦਿਆਰਥਣ ਨੂੰ ਸਿਹਤ ਸਬੰਧੀ ਲੋੜੀਂਦੀ ਸਮੱਗਰੀ ਦੇ ਨਾਲ ਦਵਾਈਆਂ ਭੇਂਟ ਕੀਤੀਆਂ ਗਈਆਂ। ਕਲੱਬ ਦੇ ਪ੍ਰਧਾਨ ਲਾਇਨ ਰਾਜੀਵ ਮਹਿਰਾ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਬਿੰਦਰਪਾਲ ਅਤੇ ਲਾਇਨ ਅਮਨ ਤਨੇਜਾ ਸਨ। ਪ੍ਰੋਜੈਕਟ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ਼ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਡਿਸਟ੍ਰਿਕਟ ਚੇਅਰਮੈਨ ਲਾਇਨ ਵਿਪਨ ਹਾਂਡਾ ਨੇ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬਿਮਾਰਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ। ਕਲੱਬ ਦੇ ਪ੍ਰਧਾਨ ਲਾਇਨ ਰਾਜੀਵ ਮਹਿਰਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਹੈਲਪ ਟੂ ਨੀਡੀ ਪ੍ਰੋਜੈਕਟ ਤਹਿਤ ਕੀਤਾ ਗਿਆ ਹੈ। ਸੰਸਥਾ ਪਿਛਲੇ 30 ਸਾਲਾਂ ਤੋਂ ਸਮਾਜ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ। ਅਜਿਹੇ ਪ੍ਰੋਜੈਕਟ ਭਵਿੱਖ ਵਿੱਚ ਵੀ ਜਾਰੀ ਰਹਿਣਗੇ।