*ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਪੁਤਰੀ ਪਾਠਸ਼ਾਲਾ ਹਦੀਆਬਾਦ ਵਿਖੇ ਕਰਵਾਇਆ ਮਹਿੰਦੀ ਮੁਕਾਬਲਾ*

0
4

ਫਗਵਾੜਾ 19 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਵਲੋਂ ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ ਐਮ.ਜੇ.ਐਫ. ਦੀ ਪ੍ਰਧਾਨਗੀ ਹੇਠ ਸਥਾਨਕ ਹਦੀਆਬਾਦ ਸਥਿਤ ਪੁਤਰੀ ਪਾਠਸ਼ਾਲਾ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੇ ਕਰਵਾ ਚੌਥ ਨੂੰ ਸਮਰਪਿਤ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਸਮੂਹ ਸਕੂਲ ਸਟਾਫ਼ ਨੂੰ ਕਰਵਾ ਚੌਥ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਮਨਾਏ ਜਾਣ ਵਾਲੇ ਸਾਰੇ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਸਾਨੂੰ ਆਪਣੇ ਸੱਭਿਆਚਾਰ ’ਤੇ ਮਾਣ ਕਰਨਾ ਚਾਹੀਦਾ ਹੈ ਅਤੇ ਸਾਰੇ ਤਿਉਹਾਰ ਉਤਸ਼ਾਹ ਦੇ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਵੀ ਇਸ ਤੋਂ ਪ੍ਰਭਾਵਿਤ ਹੋ ਕੇ ਸਾਡੀਆਂ ਪੁਰਾਤਨ ਰਵਾਇਤਾਂ ਨੂੰ ਜਾਰੀ ਰੱਖੇ। ਕਲੱਬ ਵਲੋਂ ਮੇਹੰਦੀ ਮੁਕਾਬਲੇ ਲਈ 250 ਮਹਿੰਦੀ ਸਟਿਕਸ ਸਕੂਲ ਦੀ ਪ੍ਰਿੰਸੀਪਲ ਰੀਟਾ ਥਾਪਰ ਨੂੰ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਰੀਟਾ ਥਾਪਰ ਨੇ ਕਲੱਬ ਪ੍ਰਧਾਨ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਦੇ ਹਨ ਸਗੋਂ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਕਲੱਬ ਦੇ ਪ੍ਰਧਾਨ ਸੰਜੀਵ ਸੂਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਸੁਮਿਤ ਭੰਡਾਰੀ ਸਨ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਪੀ.ਆਰ.ਓ. ਇਸ ਮੌਕੇ ਲਾਇਨ ਸਤਵਿੰਦਰ ਸਿੰਘ ਭੰਮਰਾ, ਲਾਇਨ ਸੰਜੀਵ ਲਾਂਬਾ, ਲਾਇਨ ਸਾਰੰਗ ਨਿਸ਼ਚਲ, ਲਾਇਨ ਵਿੱਕੀ ਚੁੰਬਰ ਤੋਂ ਇਲਾਵਾ ਸਕੂਲ ਸਟਾਫ਼ ਮੈਡਮ ਮੋਨਿਕਾ ਸ਼ਰਮਾ, ਸ਼ਮਾ ਪੁਰੀ, ਪੂਨਮ, ਰਮਨਦੀਪ ਕੌਰ, ਰਾਜਵਿੰਦਰ ਸ਼ਰਮਾ, ਵੰਦਨਾ ਸਿੱਕਾ, ਤਜਿੰਦਰ ਕੌਰ ਅਤੇ ਅਨੀਤਾ ਥਾਪਰ ਆਦਿ ਹਾਜ਼ਰ ਸਨ।

NO COMMENTS