
ਫਗਵਾੜਾ 24 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਨਵਗਠਿਤ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ ਐਮ.ਜੇ.ਐਫ. ਐਮ.ਜੇ.ਐਫ. ਦੀ ਅਗਵਾਈ ਹੇਠ ਸਮਾਜ ਸੇਵਾ ਦੇ ਪ੍ਰੋਜੈਕਟਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਅਧੀਨ ਮਰੀਜ਼ਾਂ ਨੂੰ ਦੁੱਧ, ਬਰੈੱਡ ਅਤੇ ਬਿਸਕੁਟ ਵੰਡੇ ਗਏ। ਜਿਸ ਦੀ ਸ਼ੁਰੂਆਤ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਕਰਵਾਈ ਗਈ। ਉਨ੍ਹਾਂ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਆਦਾਤਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਲੋਕ ਹੀ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਹੁੰਦੇ ਹਨ। ਅਜਿਹੇ ਨੇਕ ਕਾਰਜ ਉਨ੍ਹਾਂ ਲਈ ਬਹੁਤ ਲਾਭਦਾਇਕ ਬਣਦੇ ਹਨ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਚਾਰਟਰ ਪ੍ਰਧਾਨ ਲਾਇਨ ਸੰਜੀਵ ਸੂਰੀ ਦੀ ਅਗਵਾਈ ਹੇਠ ਬਹੁਤ ਹੀ ਘੱਟ ਸਮੇਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਹ ਕਲੱਬ ਬਹੁਤ ਜਲਦੀ ਡਿਸਟ੍ਰਿਕਟ 321-ਡੀ ਦੀ ਮੋਹਰੀ ਅਤੇ ਸੌ ਫੀਸਦੀ ਸਰਗਰਮ ਸਟਾਰ ਕਲੱਬ ਦਾ ਦਰਜਾ ਹਾਸਲ ਕਰੇਗੀ। ਲਾਇਨ ਸੰਜੀਵ ਸੂਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਤਜਿੰਦਰ ਸਿੰਘ ਪਲਾਹਾ ਸਨ। ਕਲੱਬ ਦੀ ਸਮੁੱਚੀ ਟੀਮ ਅਤੇ ਮੈਂਬਰ ਸਮਾਜ ਸੇਵੀ ਕਾਰਜਾਂ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ। ਕਲੱਬ ਵਲੋਂ ਅਗਲੇ ਮਹੀਨੇ ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਬਹੁਤ ਸਾਰੇ ਪ੍ਰੋਜੈਕਟਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰੋਜੈਕਟਾਂ ਨੂੰ ਅੰਤਿਮ ਰੂਪ ਦੇਣ ਲਈ ਜਲਦੀ ਹੀ ਟੀਮ ਅਤੇ ਕਲੱਬ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਲਾਇਨ ਸੁਮਿਤ ਭੰਡਾਰੀ, ਲਾਇਨ ਅਖਿਲ ਵਰਮਾ, ਲਾਇਨ ਅਵਤਾਰ ਸਿੰਘ ਕੁੰਦੀ, ਲਾਇਨ ਵਿੱਕੀ ਚੁੰਬਰ ਆਦਿ ਹਾਜ਼ਰ ਸਨ।
