*ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਸਕੂਲੀ ਵਿਦਿਆਰਥਣਾਂ ਨੂੰ ਭੇਂਟ ਕੀਤੀ ਖੇਡ ਸਮੱਗਰੀ*

0
8

ਫਗਵਾੜਾ 17 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਥਾਨਕ ਪੁਰਾਣਾ ਡਾਕਖਾਨਾ ਰੋਡ ਸਥਿਤ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਲਈ ਖੇਡ ਸਮੱਗਰੀ ਭੇਂਟ ਕੀਤੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਮੋਜੂਦ ਰਹੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਲੱਬ ਨੇ ਆਪਣੀ ਸਥਾਪਨਾ ਦੇ ਪਹਿਲੇ ਹੀ ਸਾਲ ਵਿੱਚ ਡਿਸਟ੍ਰਿਕਟ 321-ਡੀ ਦੇ ਮੋਹਰੀ ਕਲੱਬਾਂ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਸਕੂਲ ਪ੍ਰਿੰਸੀਪਲ ਸਵਿਤਾ ਹਾਂਡਾ ਨੇ ਵੀ ਕਲੱਬ ਦੇ ਇਸ ਉਪਰਾਲੇ ਲਈ ਸਾਰੇ ਲਾਇਨਜ਼ ਮੈਂਬਰਾਂ ਦੀ ਸ਼ਲਾਘਾ ਕੀਤੀ। ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਅਜੇ ਕੁਮਾਰ ਕਲੱਬ ਕੈਸ਼ੀਅਰ ਸਨ। ਉਨ੍ਹਾਂ ਕਿਹਾ ਕਿ ਕਲੱਬ ਨੇ ਵਿਦਿਆਰਥਣਾਂ ਦੀ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਇਹ ਪ੍ਰੋਜੈਕਟ ਕੀਤਾ ਹੈ ਕਿਉਂਕਿ ਆਮ ਤੌਰ ’ਤੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕੀਤੇ ਜਾਂਦੇ ਹਨ ਪਰ ਬਹੁਤ ਘੱਟ ਸੰਸਥਾਵਾਂ ਵਿਦਿਆਰਥਣਾਂ ਵੱਲ ਧਿਆਨ ਦਿੰਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੇ ਪ੍ਰੋਜੈਕਟ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਲਾਇਨ ਧਰਮਪਾਲ ਨਿਸ਼ਚਲ, ਲਾਇਨ ਸ਼ਸ਼ੀ ਕਾਲੀਆ ਅਤੇ ਲਾਇਨ ਤਜਿੰਦਰ ਪਲਾਹਾ ਆਦਿ ਹਾਜ਼ਰ ਸਨ।

NO COMMENTS