*ਲਾਇਨ ਕੰਗ ਦੀ ਅਗਵਾਈ ਹੇਠ ਫਗਵਾੜਾ ‘ਚ ਕਰਵਾਇਆ 81ਵਾਂ ਮਾਸਿਕ ਰਾਸ਼ਨ ਵੰਡ ਸਮਾਗਮ*

0
6

ਫਗਵਾੜਾ 1 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ  ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਹਿਯੋਗ ਨਾਲ 81ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਵਰਨਕਾਰ ਸੰਘ ਫਗਵਾੜਾ ਦੇ ਪ੍ਰਧਾਨ ਅਤੇ ਸਮਾਜ ਸੇਵਕ ਜਗਜੀਤ ਸਿੰਘ ਜੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਲਾਇਨ ਕੁਲਵਿੰਦਰ ਸਿੱਧੂ ਕਨਵੈਨਸ਼ਨ ਚੇਅਰਮੈਨ, ਰੀਜ਼ਨ ਚੇਅਰਮੈਨ ਲਾਇਨ ਚਮਨ ਲਾਲ, ਲਾਇਨਜ਼ ਕਲੱਬ ਫਗਵਾੜਾ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ ਐਮ.ਜੇ.ਐਫ. ਸਮਾਜ ਸੇਵਕ ਐਸ.ਪੀ. ਬਸਰਾ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਸਾਬਕਾ ਮਹਿਲਾ ਕੌਂਸਲਰ ਪਰਮਜੀਤ ਕੌਰ ਅਤੇ ਪੱਤਰਕਾਰ ਜਗਜੀਤ ਸਿੰਘ ਚਾਨਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਮੁੱਖ ਮਹਿਮਾਨ ਜਗਜੀਤ ਸਿੰਘ ਜੌੜਾ ਨੇ 25 ਲੋੜਵੰਦ ਔਰਤਾਂ ਨੂੰ ਇਕ ਮਹੀਨੇ ਦਾ ਰਾਸ਼ਨ ਵੰਡਦਿਆਂ ਲਾਇਨ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲਾਇਨ ਗੁਰਦੀਪ ਸਿੰਘ ਕੰਗ ਅਤੇ ਉਨ੍ਹਾਂ ਦਾ ਪਰਿਵਾਰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ। ਉਹ ਨਿੱਜੀ ਤੌਰ ’ਤੇ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜ ਸੇਵਾ ਵਿਚ ਲਗਾਤਾਰ ਸਰਗਰਮ ਹਨ। ਹੋਰ ਬੁਲਾਰਿਆਂ ਨੇ ਵੀ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਵੱਲੋਂ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਦੇ ਸ਼ਿਕਾਰ, ਬਿਮਾਰਾਂ ਅਤੇ ਬਜ਼ੁਰਗਾਂ ਦੀ ਸੇਵਾ ਕਰਨਾ ਸਮਾਜ ਦੇ ਸਾਰੇ ਯੋਗ ਵਿਅਕਤੀਆਂ ਦਾ ਫਰਜ਼ ਹੈ। ਹਰੇਕ ਵਿਅਕਤੀ ਨੂੰ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਕੁਝ ਪੈਸਾ ਲੋੜਵੰਦਾਂ ਦੀ ਮੱਦਦ ਲਈ ਜ਼ਰੂਰ ਖਰਚ ਕਰਨਾ ਚਾਹੀਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਸਾਰਿਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬਾਲਕ ਨਾਥ ਜੀ ਦੀ ਕਿਰਪਾ ਨਾਲ ਇਹ ਉਪਰਾਲਾ ਜਾਰੀ ਰਹੇਗਾ। ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਨਿਭਾਈ ਗਈ।

LEAVE A REPLY

Please enter your comment!
Please enter your name here