*ਲਾਇਨ ਕੰਗ ਦੀ ਅਗਵਾਈ ਹੇਠ ਹੋਇਆ 82ਵਾਂ ਮਾਸਿਕ ਰਾਸ਼ਨ ਵੰਡ ਸਮਾਗਮ*

0
6

ਫਗਵਾੜਾ 5 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਹਿਯੋਗ ਨਾਲ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ 82ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਿਊਮਨ ਰਾਈਟਸ ਕੌਂਸਲ ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਗੈਸਟ ਆਫ ਆਨਰ ਵਜੋਂ ਨਗਰ ਨਿਗਮ ਫਗਵਾੜਾ ਦੇ ਨਵੇਂ ਚੁਣੇ ਗਏ ਵਾਰਡ ਕੌਂਸਲਰਾਂ ਸੰਜੀਵ ਬੁੱਗਾ, ਮਨੀਸ਼ ਪ੍ਰਭਾਕਰ, ਜਤਿੰਦਰ ਵਰਮਾਨੀ, ਤੇਜਪਾਲ ਬਸਰਾ, ਪ੍ਰਿਤਪਾਲ ਕੌਰ ਤੁਲੀ, ਕੌਂਸਲਰ ਪਤੀ ਸੁਖਦੇਵ ਸਿੰਘ ਕਾਕਾ ਤੋਂ ਇਲਾਵਾ ਸਮਾਜ ਸੇਵਕ ਰਾਮਚੰਦਰ ਅਤੇ ਬੱਬੂ ਮਨੀਲਾ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਤੋਂ ਇਲਾਵਾ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਸਰਪ੍ਰਸਤ ਐਸ.ਪੀ. ਬਸਰਾ ਸਮਾਜ ਸੇਵਕ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਮੁੱਖ ਮਹਿਮਾਨ ਆਰਤੀ ਰਾਜਪੂਤ ਨੇ 25 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਦਿਆਂ ਲਾਇਨ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਕੰਗ ਮਨੁੱਖੀ ਅਧਿਕਾਰ ਕੌਂਸਲ ਦੀ ਫਗਵਾੜਾ ਸ਼ਾਖਾ ਦੇ ਮੁਖੀ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਹਾਜ਼ਰੀਨ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਵੀ ਜਾਗਰੂਕ ਕੀਤਾ। ਕੌਂਸਲਰ ਸੰਜੀਵ ਬੁੱਗਾ ਅਤੇ ਹੋਰਨਾਂ ਨਗਰ ਕੌਂਸਲਰਾਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲਾਇਨ ਗੁਰਦੀਪ ਸਿੰਘ ਕੰਗ ਅਤੇ ਉਨ੍ਹਾਂ ਦਾ ਪਰਿਵਾਰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ। ਲਾਇਨ ਕੰਗ ਨਿੱਜੀ ਤੌਰ ’ਤੇ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜ ਸੇਵਾ ਵਿਚ ਲਗਾਤਾਰ ਸਰਗਰਮ ਹਨ। ਹੋਰ ਬੁਲਾਰਿਆਂ ਨੇ ਵੀ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਵੱਲੋਂ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਸਮਾਜ ਸੇਵੀ ਬੱਬੂ ਮਨੀਲਾ ਅਤੇ ਰਾਮ ਚੰਦਰ ਨੇ ਵੀ ਕਿਹਾ ਕਿ ਆਰਥਿਕ ਤੰਗੀ ਦੇ ਸ਼ਿਕਾਰ, ਬਿਮਾਰਾਂ ਅਤੇ ਬਜ਼ੁਰਗਾਂ ਦੀ ਸੇਵਾ ਕਰਨਾ ਸਮਾਜ ਦੇ ਸਾਰੇ ਯੋਗ ਵਿਅਕਤੀਆਂ ਦਾ ਫਰਜ਼ ਹੈ। ਹਰੇਕ ਵਿਅਕਤੀ ਨੂੰ ਹਰ ਮਹੀਨੇ ਆਪਣੀ ਚੰਗੀ ਕਮਾਈ ਵਿੱਚੋਂ ਕੁਝ ਪੈਸਾ ਲੋੜਵੰਦਾਂ ਦੀ ਮਦਦ ਲਈ ਜ਼ਰੂਰ ਖਰਚ ਕਰਨਾ ਚਾਹੀਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਨਵੇਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਸਾਰਿਆਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਬਾਲਕ ਨਾਥ ਜੀ ਦੀ ਕਿਰਪਾ ਨਾਲ ਰਾਸ਼ਨ ਵੰਡਣ ਸਮੇਤ ਸਮਾਜ ਸੇਵਾ ਦਾ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ। ਸਟੇਜ ਦਾ ਸੰਚਾਲਨ ਲਾਇਨ ਸੁਸ਼ੀਲ ਸ਼ਰਮਾ ਨੇ ਹਮੇਸ਼ਾ ਦੀ ਤਰ੍ਹਾਂ ਬਾਖੂਬੀ ਕੀਤਾ। ਇਸ ਮੌਕੇ ਲੈਕਚਰਾਰ ਹਰਜਿੰਦਰ ਗੋਗਨਾ, ਐਨ.ਆਰ.ਆਈ ਕਰਨ ਸਖੂਜਾ, ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਪੀ.ਆਰ.ਓ. ਲਾਇਨ ਸਤਵਿੰਦਰ ਸਿੰਘ ਭੰਮਰਾ, ਲਾਇਨ ਸੰਜੀਵ ਲਾਂਬਾ, ਲਾਇਨ ਮਨੋਜ ਕੁਮਾਰ, ਲਾਇਨ ਸੁਮਿਤ ਭੰਡਾਰੀ, ਲਾਇਨ ਰਣਧੀਰ ਕਰਵਲ, ਵਿਪਨ ਖੁਰਾਣਾ, ਪਵਨ ਕਲੂਚਾ, ਮਨੀਸ਼ ਕਨੌਜੀਆ, ਲਾਇਨ ਸੁਖਬੀਰ ਸਿੰਘ ਕਿੰਨੜਾ, ਸ਼ਿਵ ਸ਼ਕਤੀ ਮਾਤਾ ਮੰਦਰ ਪ੍ਰਧਾਨ ਚੰਚਲ ਸੇਠ, ਡਿਵਾਈਨ ਏਂਜਲ ਵੈਲਫੇਅਰ ਸੁਸਾਇਟੀ ਪ੍ਰਧਾਨ ਨਵਿਤਾ ਛਾਬੜਾ, ਲਾਇਨ ਹਰਮੇਸ਼ ਕੁਮਾਰ ਕੁਲਥਮ, ਲਾਇਨ ਵਿੱਕੀ ਚੁੰਬਰ, ਲਾਇਨ ਵਿਪਨ ਸ਼ਰਮਾ, ਅਸ਼ੋਕ ਬੱਤਰਾ, ਅਮਰਜੀਤ ਸਿੰਘ ਬਘਾਣਾ, ਅਨੂਪ ਦੁੱਗਲ, ਅਸ਼ੀਸ਼, ਗੁਰਦੀਪ ਸਿੰਘ ਤੁਲੀ, ਅਸ਼ਵਨੀ ਕੁਮਾਰ, ਰਮੇਸ਼ ਕਪੂਰ, ਮਨੋਜ ਬੱਤਰਾ, ਗੌਰਵ ਕਪੂਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here