*ਲਾਇਸੰਸੀ ਅਸਲਾ ਲੋਕਲ ਥਾਣੇ ਜਾਂ ਅਸਲਾ ਡੀਲਰਾਂ ਕੋਲ 31 ਦਸੰਬਰ ਤੱਕ ਜਮ੍ਹਾਂ ਕਰਵਾਉਣ ਦੇ ਆਦੇਸ਼*

0
100

ਮਾਨਸਾ, 24 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮਾਨਸਾ ਦੇ ਜਿੰਨ੍ਹਾਂ ਵਿਅਕਤੀਆਂ ਕੋਲ ਲਾਇਸੰਸੀ ਅਸਲਾ ਹੈ ਉਹ ਆਪਣਾ ਅਸਲਾ ਲੋਕਲ ਥਾਣੇ ਵਿਚ ਜਾਂ ਲਾਇਸੰਸੀ ਅਸਲਾ ਡੀਲਰਾਂ ਕੋਲ 31 ਦਸੰਬਰ, 2021 ਤੱਕ ਹਰ ਹਾਲਤ ਵਿਚ ਜਮ੍ਹਾਂ ਕਰਵਾਉਣ। ਹੁਕਮ ਵਿਚ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਮਾਨਸਾ ਵੱਲੋਂ ਇਨ੍ਹਾਂ ਆਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਹੁਕਮਾਂ ਵਿਚ ਦੱਸਿਆ ਹੈ ਕਿ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਸਲਾ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤੀ ਜ਼ਰੂਰੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਅਣਸੁਖਾਵੀਂ ਘਟਨਾਂ ਨਾ ਵਾਪਰੇ।  ਇਹ ਹੁਕਮ ਆਰਮੀ ਪਰਸੋਨਲ, ਪੈਰਾਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ, ਬੈਂਕ/ਸਰਕਾਰੀ ਅਦਾਰਿਆਂ ਵਿਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 23 ਫਰਵਰੀ, 2022 ਤੱਕ ਲਾਗੂ ਰਹੇਗਾ।

NO COMMENTS