ਮਾਨਸਾ -1ਜੁਲਾਈ (ਸਾਰਾ ਯਹਾ / ਜੋਨੀ ਜਿੰਦਲ)ਕਰੋਨਾ ਵਾਇਰਸ ਮਹਾਮਾਰੀ ਦੀ ਆੜ ਵਿੱਚ ਕਿਰਤ ਕਾਨੂੰਨਾਂ ਵਿੱਚ ਮਜਦੂਰ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ, ਕੰਮ ਦੇ ਘੰਟੇ 8ਤੋ ਵਧਾ ਕੇ 12 ਘੰਟੇ ਕੀਤੇ ਜਾ ਰਹੇ ਹਨ। ਮੋਦੀ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਜਾਰੀ ਕਰਕੇ ਕਿਸਾਨਾਂ ਦੇ ਸਮਰਥਨ ਮੁੱਲ ਨੂੰ ਖਤਮ ਕੀਤਾ ਜਾ ਰਿਹਾ ਹੈ। ਲਾਕਡਾਉਣ ਦੀ ਆੜ ਵਿੱਚ ਅਣ ਐਲਾਨੀ ਐਮਰਜੰਸੀ ਲਗਾ ਕੇ ਕਰੋੜਾਂ ਲੋਕਾਂ ਨੂੰ ਬੇਰੁਜ਼ਗਾਰੀ ਵੱਲ ਧੱਕ ਦਿੱਤਾ ਗਿਆ ਹੈ। ਅਤੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਕਿਸਾਨ, ਮਜਦੂਰ ਆਗੂਆਂ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਤੇ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾ ਵਿਚ ਸੁੱਟਿਆ ਜਾ ਰਿਹਾ ਹੈ। ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ ਤੇ 3 ਜੁਲਾਈ ਨੂੰ ਮੋਦੀ ਸਰਕਾਰ ਖਿਲਾਫ਼ ਕਿਰਤ ਕਾਨੂੰਨਾਂ,3ਆਰਡੀਨੈਂਸ ਨੂੰ ਰੱਦ ਕਰਨ ਸਬੰਧੀ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਦੀ ਤਿਆਰੀ ਸਬੰਧੀ ਸੀ ਸੀ ਆਈ ਵਰਕਰਾਂ ਦੀ ਇਕ ਮੀਟਿੰਗ ਨੂੰ ਸੀ ਪੀ ਆਈ ਦੇ ਜਿਲਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ ਅਤੇ ਟਰੇਡ ਯੂਨੀਅਨ(ਏਟਕ) ਆਗੂ ਮਿੱਠੂ ਸਿੰਘ ਮੰਦਰ ਨੇ ਸੰਬੋਧਨ ਕੀਤਾ। ਆਗੂਆਂ ਨੇ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਤੇ ਤੇਲ ਦੀਆਂ ਕੀਮਤਾਂ ਲਈ ਮੋਦੀ ਸਰਕਾਰ ਨੂੰ ਪੂਰੀ ਤਰ੍ਹਾਂ ਜਿੰਮੇਵਾਰ ਠਹਿਰਾਉਦਿਆ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਮੋਦੀ ਅਤੇ ਭਾਜਪਾ ਮੁੱਕਤ ਦੇਸ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਰੂਪਾ ਸਿੰਘ ਅਤੇ ਵਰਕਰ ਹਾਜ਼ਰ ਸਨ।