*ਲਾਠੀਚਾਰਜ ਵਿਰੁੱਧ ਪੰਜਾਬ ਭਰ ‘ਚ ‘ਆਪ’ ਦਾ ਪ੍ਰਦਰਸ਼ਨ, ਲੋਕ ਵਿਰੋਧੀ ਸ਼ਾਸਨ ਨੂੰ ਸੱਤਾ ਤੋਂ ਹਟਾਉਣ ਦੀ ਦੱਸੀ ਅਹਿਮੀਅਤ*

0
14

ਬਰਨਾਲਾ 31ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ) : : ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਵਿਰੁੱਧ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਗਟਾਇਆ ਗਿਆ। ਸੂਬੇ ਵਿੱਚ ਮੁਜ਼ਾਹਰਿਆਂ ਦੌਰਾਨ ਦੌਰਾਨ ਨਾਅਰੇਬਾਜ਼ੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਲੀਡਰਾਂ ਨੇ ਜਿੱਥੇ ਤਸ਼ੱਦਦ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦਿਆਂ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ, ਉਥੇ ਇਸ ਕਾਰੇ ਲਈ ਜ਼ਿੰਮੇਵਾਰ ਐੱਸਡੀਐੱਮ ਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਮੁਜ਼ਾਹਰਾ ਕਰ ਰਹੇ ‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨ 9 ਮਹੀਨਿਆਂ ਤੋਂ ਦਿੱਲੀ ਦੇ ਬਾਰਡਰ ‘ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜ ਰਹੇ ਹਨ। ਇਸ ਅੰਦੋਲਨ ਵਿੱਚ ਹੁਣ ਤੱਕ 600 ਤੋਂ ਵੱਧ ਕਿਸਾਨ ਸ਼ਹਾਦਤ ਪ੍ਰਾਪਤ ਕਰ ਚੁੱਕੇ ਹਨ। ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸੀ, ਉਲਟਾ ਸ਼ਾਂਤੀ ਨਾਲ ਸੰਘਰਸ਼ ਕਰਦੇ ਕਿਸਾਨਾਂ ਨੂੰ ਤਸੀਹੇ ਦਿੱਤੇ ਜਾ ਰਹੇ ਹਨ। ਅਜਿਹਾ ਹੀ ਹਰਿਆਣਾ ਦੇ ਕਰਨਾਲ ਵਿੱਚ ਹੋਇਆ ਹੈ, ਜਿਸ ਕਾਰਨ ਇੱਕ ਕਿਸਾਨ ਸ਼ਹੀਦ ਹੋ ਗਿਆ ਸੀ।
https://imasdk.googleapis.com/js/core/bridge3.478.1_en.html#goog_2013451941

ਉਨ੍ਹਾਂ ਕਿਹਾ ਕਿ ਕਰਨਾਲ ਦੇ ਐਸਡੀਐਮ ਇੱਕ ਵਾਇਰਲ ਵੀਡੀਓ ਵਿੱਚ ਪੁਲਿਸ ਨੂੰ ਹਦਾਇਤ ਦੇ ਰਹੇ ਹਨ ਕਿ ਉਹ ਕਿਸਾਨਾਂ ਦੇ ਸਿਰ ਪਾੜ ਦੇਣ। ਜਿਸ ਕਾਰਨ ਭਾਜਪਾ ਵੱਲੋਂ ਕੀਤੇ ਜਾ ਰਹੇ ਲੋਕਤੰਤਰ ਦਾ ਕਤਲ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਰਫੋਂ ਲੋਕਤੰਤਰ ਦਾ ਕਤਲ ਕਰਨ ਤੋਂ ਇਲਾਵਾ ਹੁਣ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ। ਜਿਸ ਦੁਆਰਾ ਇਸ ਲੋਕ ਵਿਰੋਧੀ ਸ਼ਾਸਨ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ ਹੈ। 

NO COMMENTS