
ਲੁਧਿਆਣਾ 01,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਲੁਧਿਆਣਾ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਲਾਡੋਵਾਲ ਟੋਲ ਪਲਾਜ਼ਾ ’ਤੇ ਬੁੱਧਵਾਰ ਸਵੇਰੇ ਤਿੰਨ ਨੌਜਵਾਨਾਂ ਵੱਲੋਂ ਪੀਆਰਟੀਸੀ ਦੀ ਬੱਸ ਦੇ ਕੰਡਕਟਰ ਤੋਂ ਕੀਤੀ ਗਈ ਲੁੱਟ ਦੀ ਵਾਰਦਾਤ ਪੁਲਿਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਨੇ ਖਾਰਜ ਕਰ ਦਿੱਤਾ ਹੈ।
ਪੁਲਿਸ ਕਮਿਸ਼ਨਰ ਦੇ ਬਿਆਨ ਮੁਤਾਬਕ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਅਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਪਤਾ ਲੱਗਾ ਹੈ ਕਿ ਉਕਤ ਨੌਜਵਾਨਾਂ ਅਤੇ ਬੱਸ ਕੰਡਕਟਰ ਵਿਚਕਾਰ ਕਿਸੇ ਗੱਲੋਂ ਝਗੜਾ ਹੋਇਆ ਸੀ। ਇਸ ਤੋਂ ਬਾਅਦ ਨੌਜਵਾਨਾਂ ਨੇ ਕੰਡਕਟਰ ਨੂੰ ਬੱਸ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕੋਈ ਲੁੱਟ ਨਹੀਂ ਹੋਈ ਅਤੇ ਨਾ ਹੀ ਕਿਸੇ ਯਾਤਰੀ ਨਾਲ ਕੋਈ ਝਗੜਾ ਹੋਇਆ ਹੈ।
ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਗਵਾ ਜਾਂ ਲੁੱਟ-ਖੋਹ ਵਰਗੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ। ਨਾਲ ਹੀ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
