
(ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। NCSC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪਹਿਲਾਂ ਜਾਰੀ ਕੀਤੇ ਦੋ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਤੀਜਾ ਨੋਟਿਸ ਦਿੱਤਾ ਹੈ।
NCSC ਵੱਲੋਂ ਜਾਰੀ ਨੋਟਿਸ ਵਿੱਚ ਪੰਜਾਬ ਸਰਕਾਰ ਨੂੰ 12 ਜੂਨ ਤੱਕ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੀੜਤਾ ਦੇ ਬਿਆਨ ਵੀਡੀਉ ਕਾਨਫਰੰਸਿੰਗ ਰਾਹੀਂ ਦਰਜ ਕਰਨ ਜਾਂ ਫਿਰ ਦਿੱਲੀ ਵਿੱਚ ਰਿਕਾਰਡ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਹੀ ਪੀੜਤਾ ਨੂੰ ਸੁਰੱਖਿਆ ਦੇਣ ਲਈ ਵੀ ਕਿਹਾ ਗਿਆ ਹੈ।
NCSC ਨੇ ਪੰਜਾਬ ਦੇ ਮੁੱਖ ਸਕੱਤਰ, DGP ਅਤੇ DIG ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਪਹਿਲਾ ਨੋਟਿਸ 5 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 8 ਮਈ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਸੀ ਪਰ ਇਸ ਐਸਆਈਟੀ ਵੱਲੋਂ ਵੀ ਕਮਿਸ਼ਨ ਨੂੰ ਕੋਈ ਰਿਪੋਰਟ ਨਹੀਂ ਸੌਂਪੀ ਗਈ। ਇਸ ਤੋਂ ਬਾਅਦ 25 ਮਈ ਨੂੰ NCSC ਵੱਲੋਂ ਦੂਜਾ ਨੋਟਿਸ ਜਾਰੀ ਕੀਤਾ ਗਿਆ।
