
ਚੰਡੀਗੜ੍ਹ 07,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚੰਡੀਗੜ੍ਹ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਲੋੜੀਂਦੇ ਕਰਨਾਲ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ।
ਇਹ ਕਾਰਵਾਈ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇੰਡਸਟਰੀਅਲ ਏਰੀਆ ਦੇ ਸੈਂਟਰ ਮਾਲ ਨੇੜੇ ਸੁਖਦੇਵ ਨੂੰ ਗ੍ਰਿਫਤਾਰ ਕੀਤਾ। ਪੁਲਿਸ ਕਾਫੀ ਸਮੇਂ ਤੋਂ ਉਸ ਦਾ ਪਿੱਛਾ ਕਰ ਰਹੀ ਸੀ। ਕਾਰਵਾਈ ਤੋਂ ਬਾਅਦ ਦਿੱਲੀ ਪੁਲਿਸ ਨੇ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ ਤੇ ਮੁਲਜ਼ਮ ਨੂੰ ਲੈ ਕੇ ਦਿੱਲੀ ਰਵਾਨਾ ਹੋ ਗਈ।
