(ਸਾਰਾ ਯਹਾਂ/ ਮੁੱਖ ਸੰਪਾਦਕ) : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ, ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਕੈਬਨਿਟ ਵਿੱਚ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਲ ਚੰਦ ਕਟਾਰੂਚੱਕ ‘ਤੇ ਕਾਰਵਾਈ ਕਰਨ ਲਈ ਮੁੜ ਤੋਂ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਮਾਧਿਆਮ ਰਾਹੀਂ ਮੈਂ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਮੰਤਰੀ ਖਿਲਾਫ਼ ਤੁਰੰਤ ਕਾਰਵਾਈ ਕਰਨ, ਜਿਨ੍ਹਾਂ ਨੇ ਘਿਨੌਣਾ ਅਪਰਾਧ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿੱਚ ਰਾਜਪਾਲ ਨੇ ਕਿਹਾ, ਉਹ ਮੁੱਖ ਮੰਤਰੀ ਨੂੰ ਚੇਤੇ ਕਰਵਾਉਣਾ ਚਾਹੁੰਦੇ ਹਨ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਅਹੁਦੇ ਉੱਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਹਨਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।