ਲੁਟੇਰਿਆਂ ਨੂੰ ਫੜਨ ਗਈ ਪੁਲਿਸ ‘ਤੇ ਫਾਇਰਿੰਗ

0
56

ਜਲੰਧਰ 11,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਇੱਥੋਂ ਦੇ ਰਾਜਨਗਰ ਇਲਾਕੇ ਵਿਚ ਲੁਟੇਰਿਆ ਦੀ ਭਾਲ ਵਿਚ ਪਹੁੰਚੀ ਜਲੰਧਰ ਪੁਲਿਸ ‘ਤੇ ਲੁਟੇਰਿਆ ਨੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿਚ ਪੁਲਿਸ ਦੇ ਜਵਾਨ ਵਾਲ-ਵਾਲ ਬਚੇ। ਪੁਲਿਸ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਲੁਟੇਰਿਆ ਨੂੰ ਕਾਬੂ ਕੀਤਾ ਹੈ। ਪੁਲਿਸ ਅਤੇ ਲੁਟੇਰਿਆ ਦੇ ਵਿਚ ਹੋਈ ਫਾਇਰਿੰਗ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। 

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ 1 ਫਰਵਰੀ, 2021 ਨੂੰ ਬਸਤੀ ਬਾਵਾ ਖੇਲ ਵਿਚ ਲੁੱਟ ਦੀ ਵਾਰਦਾਤ ਹੋਈ ਸੀ। ਇਸ ਵਾਰਦਾਤ ਵਿਚ ਲੁਟੇਰੇ ਪਿਸਤੌਲ ਦੀ ਨੋਕ ‘ਤੇ ਗਗਨ ਅਰੋੜਾ ਨਾਂਅ ਦੇ ਉਦਯੋਗਪਤੀ ਤੋਂ  5 ਲੱਖ, 33 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਸਨ। ਇਸ ਮਾਮਲੇ ਵਿਚ ਪੁਲਿਸ ਵੱਲੋਂ ਮੁਲਜ਼ਮਾ ਦੀ ਭਾਲ ਕੀਤੀ ਜਾ ਰਹੀ ਸੀ।

ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਗੁਰੀ ਨੂੰ ਕੋਰਟ ਕੰਪਲੈਕਸ ਦੇ ਨਜ਼ਦੀਕ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗੁਰੀ ਦੀ ਇਤਲਾਹ ‘ਤੇ ਰਾਜ ਨਗਰ ਵਿਚ ਅੱਜ ਪੁਲਿਸ ਨੇ ਬਾਕੀ ਮੁਲਜ਼ਮਾ ਦੀ ਭਾਲ ਲਈ ਰੇਡ ਕੀਤੀ ਸੀ। ਇਸ ਦੌਰਾਨ ਮੁਲਜ਼ਮ ਬੌਬੀ ਨੇ ਪੁਲਿਸ ‘ਤੇ 2 ਗੋਲੀਆਂ ਚਲਾਈਆਂ ਪਰ ਇਸ ਦੌਰਾਨ ਪੁਲਿਸ ਨੂੰ ਇਹ ਗੋਲੀ ਨਹੀਂ ਲੱਗੀ।

ਇਸ ਦੌਰਾਨ ਇਨ੍ਹਾਂ ਮੁਲਜ਼ਮਾ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਦੋਨਾਂ ਮੁਲਜ਼ਮਾ ਦਾ ਪਿੱਛਾ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਹ ਤਿੰਨੋ ਮੁਲਜ਼ਮ ਮਿੱਠੂ ਬਸਤੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਪਹਿਲਾਂ ਵੀ ਇਨ੍ਹਾਂ ‘ਤੇ ਕਈ ਮਾਮਲੇ ਦਰਜ ਹਨ। ਪੁਲfਸ ਨੇ ਇਨ੍ਹਾਂ ਮੁਲਜ਼ਮਾਂ ਤੋਂ 3 ਲੱਖ, 40 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪੁਲਿਸ ਇਨ੍ਹਾਂ ਨੂੰ ਕੋਰਟ ‘ਚ ਪੇਸ਼ ਕਰਕੇ ਅੱਗੇ ਦੀ ਕਾਰਵਾਈ ਕਰੇਗੀ। 

LEAVE A REPLY

Please enter your comment!
Please enter your name here