ਲੁਧਿਆਣਾ ‘ਚ ਡੌਂਕੀ ਗੈਂਗ ਦਾ ਪਰਦਾਫਾਸ਼, 7 ਮੈਂਬਰ ਹਥਿਆਰਾਂ ਸਣੇ ਕਾਬੂ

0
27

ਲੁਧਿਆਣਾ 11 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਲੁਧਿਆਣਾ ਪੁਲਿਸ ਨੇ ਡੌਂਕੀ ਗੈਂਗ ਨਾਮ ਦੇ ਗੈਂਗਸਟਰਾਂ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਸ ਗਰੁੱਪ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਗਰੋਹ ਹਥਿਆਰਾਂ ਦੀ ਨੋਕ ‘ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਲੁੱਟ ਦੇ 28 ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਤੇ ਇਹ ਪਹਿਲਾਂ ਵੀ ਜੇਲ੍ਹ ਜਾ ਚੁੱਕੇ ਹਨ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਚਾਰ ਜਕਾਰਤੂਸ, ਇੱਕ ਡੰਮੀ ਪਿਸਤੌਲ, ਇੱਕ ਏਅਰ ਗਨ, ਚਾਰ ਤੇਜ਼ਧਾਰ ਹਥਿਆਰ, 6 ਮੋਟਰਸਾਈਕਲ, ਐਕਟਿਵਾ, 7 ਮੋਬਾਈਲ ਫੋਨ ਤੇ ਇੰਟਰਨੈਟ ਡਾਂਗਲ ਬਰਾਮਦ ਕੀਤੀ ਹੈ।

ਪੁਲਿਸ ਨੇ ਦੱਸਿਆ ਕਿ ਦੋਸ਼ੀ ਮੋਟਰਸਾਈਕਲ ‘ਤੇ ਸਵਾਰ ਹੋ ਕੇ, ਨਕਦੀ, ਮੋਬਾਈਲ ਫੋਨ ਤੇ ਸੋਨੇ ਦੀਆਂ ਚੇਨ ਆਦਿ ਵਰਤ ਕੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸੀ। ਫਿਲਹਾਲ ਪੁਲਿਸ ਇਨ੍ਹਾਂ ਪਾਸੋਂ ਪੁੱਛ-ਗਿੱਛ ਕਰ ਰਹੀ ਹੈ।

NO COMMENTS