(ਸਾਰਾ ਯਹਾਂ/ਮੁੱਖ ਸੰਪਾਦਕ) : ਲੁਧਿਆਣਾ ‘ਚ ਪੁਲਿਸ ਅਤੇ ਲੁੱਟ-ਖੋਹ ਦੇ ਦੋਸ਼ੀਆਂ ਵਿਚਾਲੇ ਕਰਾਸ ਫਾਇਰਿੰਗ ਹੋ ਗਈ ਹੈ। ਇਹ ਗੋਲੀਬਾਰੀ ਕੋਹਾੜਾ-ਮਾਛੀਵਾੜਾ ਰੋਡ ‘ਤੇ ਚੱਲ ਰਹੀ ਹੈ। ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਹਾਲਾਂਕਿ, ਸੂਤਰਾਂ ਅਨੁਸਾਰ ਪੁਲਿਸ ਗੰਨ ਪੁਆਇੰਟ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁਝ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਪੁਲੀਸ ਉਨ੍ਹਾਂ ਦਾ ਪਿੱਛਾ ਕਰਦੀ ਹੋਈ ਇੱਥੇ ਪੁੱਜੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।
ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਫੋਕਲ ਪੁਆਇੰਟ ਵਿੱਚ ਸ਼ਰਾਬ ਦੇ ਠੇਕੇ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ।