
ਲੁਧਿਆਣਾ 12,ਅਗਸਤ (ਸਾਰਾ ਯਹਾਂ) : ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗ ਗਈ। ਇਸ ਹਾਦਸੇ ਮਗਰੋਂ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਪੁਲਿਸ ਵੀ ਪਹੁੰਚ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਇਸ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਇਸ ਅੰਦਰ ਕੰਮ ਕੀਤਾ ਜਾ ਰਿਹਾ ਸੀ।
