
ਲੁਧਿਆਣਾ,04 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ‘ਚ ਨਸ਼ਾ ਤਸਕਰਾਂ ਤੋਂ ਨਸ਼ਿਆਂ ਦੀ ਬਰਾਮਦਗੀ ਹੁਣ ਆਮ ਜਿਹੀ ਗੱਲ ਹੁੰਦੀ ਜਾ ਰਹੀ ਹੈ। ਇਸ ਦਰਮਿਆਨ ਲੁਧਿਆਣਾ ਵਿਖੇ ਐਸਟੀਐਫ ਨੇ 28 ਕਿਲੋ ਹੈਰੋਇਨ ਦੇ ਨਾਲ 6 ਕਿਲੋ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਪੁਲਿਸ ਨੇ 3 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬੀਤੇ 3 ਸਾਲ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੇ ਵੀ ਨਹੀਂ ਮਿਲੀ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਤੇ ਵੱਡੀਆਂ ਪਾਰਟੀਆਂ ‘ਚ ਚੱਲਦੀ ਹੈ। ਨਸ਼ੇ ਦੀ ਇਹ ਪੂਰੀ ਖੇਪ ਸ੍ਰੀਨਗਰ ਤੋਂ ਲਿਆਂਦੀ ਗਈ ਹੈ। ਇਸ ਮਾਮਲੇ ‘ਚ ਕੁੱਲ 8 ਲੋਕ ਨਾਮਜ਼ਦ ਹਨ, ਜਿਨ੍ਹਾਂ ‘ਚੋ ਅਜੇ 5 ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ ਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ 13 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ। ਹਾਲਾਂਕਿ ਇਸ ਵਿੱਚ ਕੋਈ ਦਹਿਸ਼ਤ ਗਰਦੀ ਲਿੰਕ ਫਿਲਹਾਲ ਤਾਂ ਨਹੀਂ ਸਾਹਮਣੇ ਆਇਆ ਹੈ, ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡਰੱਗ ਕਿਥੇ ਸਪਲਾਈ ਕੀਤੀ ਜਾਣੀ ਸੀ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਅੰਤਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ।
