*ਲੁਧਿਆਣਾ ਦੀਆਂ ਕੰਪਨੀਆਂ ‘ਤੇ ਸਰਕਾਰ ਵੱਲੋਂ ਸਖ਼ਤ ਐਕਸ਼ਨ! ਧੋਖਾਧੜੀ ਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖਿਲਾਫ਼ ਕੇਸ ਦਰਜ*

0
82

19 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) ਲੁਧਿਆਣਾ ਦੀਆਂ ਕੰਪਨੀਆਂ ਵੱਲੋਂ ਸਰਕਾਰ ਨਾਲ ਧੋਖਾਧੜੀ ਅਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਲੁਧਿਆਣਾ ਦੀਆਂ ਕੰਪਨੀਆਂ ਵੱਲੋਂ ਸਰਕਾਰ ਨਾਲ ਧੋਖਾਧੜੀ ਅਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨਕਮ ਟੈਕਸ ਵਿਭਾਗ ਦੀ ਸਿਫਾਰਿਸ਼ ‘ਤੇ ਕੀਤੀ ਗਈ ਕਾਰਵਾਈ। ਲੁਧਿਆਣਾ ਵਿੱਚ ਕਈ ਕੰਪਨੀਆਂ ਵੱਲੋਂ ਕੀਤੀ ਗਈ ਧੋਖਾਧੜੀ ਅਤੇ ਟੈਕਸ ਚੋਰੀ ਦੇ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 05 ਵਿੱਚ ਧਾਰਾ 406,420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਕਰ ਵਿਭਾਗ ਲੁਧਿਆਣਾ ਦੇ ਸਹਾਇਕ ਕਮਿਸ਼ਨਰ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕਿੱਥੇ-ਕਿੱਥੇ ਲੈਣ-ਦੇਣ ਕੀਤੇ ਗਏ ਹਨ ਅਤੇ ਕਿੰਨੇ ਲੈਣ-ਦੇਣ ਹੋਏ ਹਨ, ਇਸ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।  ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮੁੱਖ ਸਰਗਨਾ ਚੰਦਰ ਭੂਸ਼ਣ ਜੈਨ, ਜੈ ਕੁਮਾਰ, ਸਤੀਸ਼ ਕੁਮਾਰ, ਮਨੀਸ਼ ਬਾਂਸਲ, ਸਾਗਰ ਗੁਪਤਾ ਗੁਰਚਰਨ ਦਾਸ, ਜਗਮੋਹਨ ਸਿੰਘ, ਪ੍ਰੀਤਮ ਸਿੰਘ, ਗਿਰਧਾਰੀ ਲਾਲ, ਅਰਵਿੰਦਰ ਸਿੰਘ ਸ਼ਾਮਲ ਹਨ, ਜਿਨ੍ਹਾਂ ਤੋਂ ਬਾਅਦ ਬਾਕੀ ਇਹ ਇੱਕ ਮੁੱਖ ਚੇਨ ਹੈ।

ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ‘ਚ ਹੋਰ ਵੀ ਕਈ ਨਾਮੀ ਵਿਅਕਤੀਆਂ ਦੇ ਨਾਂ ਸਾਹਮਣੇ ਆਉਣ ਦੀ ਉਮੀਦ ਹੈ।

LEAVE A REPLY

Please enter your comment!
Please enter your name here