*ਲੁਧਿਆਣਾ ਬੰਬ ਧਮਾਕੇ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਇਨਾਮ*

0
48

ਲੁਧਿਆਣਾ 19,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): ਲੁਧਿਆਣਾ ਬੰਬ ਧਮਾਕੇ ਨਾਲ ਸਬੰਧਤ ਜਾਣਕਾਰੀ ਦੇਣ ਵਾਲੇ ਨੂੰ ਕੇਂਦਰੀ ਜਾਂਚ ਏਜੰਸੀ (NIA) 5 ਲੱਖ ਰੁਪਏ ਇਮਾਨ ਦੇਵੇਗੀ।NIA ਨੇ ਇਨਾਮ ਦੀ ਰਾਸ਼ੀ ਸਬੰਧੀ ਪੋਸਟਰ ਵੀ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਜਨਤਕ ਕੀਤਾ ਹੈ। 23 ਦਸੰਬਰ 2021 ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਇਹ ਧਮਾਕਾ ਹੋਇਆ ਸੀ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦਸੰਬਰ 2021 ‘ਚ ਲੁਧਿਆਣਾ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਜ਼ਿੰਮੇਵਾਰ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਸੀ ਅਤੇ ਛੇ ਜ਼ਖ਼ਮੀ ਹੋ ਗਏ ਸੀ। ਧਮਾਕਾ ਤੀਜੀ ਮੰਜ਼ਿਲ ‘ਤੇ ਸਥਿਤ ਵਾਸ਼ਰੂਮ ‘ਚ ਹੋਇਆ ਸੀ। ਜਾਂਚ ‘ਚ ਗਗਨਦੀਪ ਸਿੰਘ ਗੱਗੀ ਦੋਸ਼ੀ ਪਾਇਆ ਗਿਆ ਸੀ, ਜਿਸ ਦੀ ਬੰਬ ਲਗਾਉਣ ਸਮੇਂ ਮੌਤ ਹੋ ਗਈ ਸੀ। ਪੰਜਾਬ ਦੇ ਡੀਜੀਪੀ ਅਨੁਸਾਰ, ਬੰਬ ਲਗਾਉਣ ਪਿੱਛੇ ਸਿੰਘ ਦਾ ਇਰਾਦਾ ਉਸ ਵਿਰੁੱਧ ਦਰਜ ਨਸ਼ਿਆਂ ਦੇ ਕੇਸਾਂ ਦੇ ਸਬੂਤਾਂ ਨੂੰ ਨਸ਼ਟ ਕਰਨਾ ਸੀ।

NIA ਵੱਲੋਂ ਦਰਜ ਐਫਆਈਆਰ ਅਨੁਸਾਰ ਸਿੱਖਸ ਫਾਰ ਜਸਟਿਸ (SFJ) ਲਈ ਕੰਮ ਕਰਨ ਵਾਲੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਮੁੱਖ ਸ਼ੱਕੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਖੁਫੀਆ ਸੂਚਨਾਵਾਂ ਮਿਲਣ ਤੋਂ ਬਾਅਦ ਜਰਮਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿਚ ਲਿਆ ਸੀ। ਮੁਲਤਾਨੀ ਵਿਰੁੱਧ ਭਾਰਤੀ ਦੰਡਾਵਲੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਐਨਆਈਏ ਨੇ ਇੱਕ ਰੀਲੀਜ਼ ਵਿੱਚ ਜ਼ਿਕਰ ਕੀਤਾ ਹੈ ਕਿ ਕੇਸ ਦੀ ਜਾਂਚ ਵਿੱਚ ਹੋਰ ਖਾਲਿਸਤਾਨ ਪੱਖੀ ਤੱਤ ਪੰਜਾਬ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਵਿੱਚ ਸ਼ਾਮਲ ਪਾਏ ਗਏ ਹਨ ਤਾਂ ਜੋ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਆਪਣੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਜਾ ਸਕੇ।

NIA ਨੇ ਖਾਲਿਸਤਾਨ ਪੱਖੀ ਕਾਰਕੁਨਾਂ ‘ਤੇ ਵਿਦੇਸ਼ਾਂ ਤੋਂ ਹਥਿਆਰਾਂ ਦੀ ਖਰੀਦ ਲਈ ਫੰਡ ਇਕੱਠਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਤੋਂ ਇਲਾਵਾ, ਅੱਤਵਾਦ ਵਿਰੋਧੀ ਏਜੰਸੀ ਨੇ ਇਹ ਵੀ ਕਿਹਾ ਕਿ ਮੁਲਤਾਨੀ ਮੁੰਬਈ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਲਈ ਆਈਐਸਆਈ ਦੇ ਸੰਪਰਕ ਦੀ ਵਰਤੋਂ ਕਰ ਰਿਹਾ ਹੈ। ਮੁਲਤਾਨੀ ਨੂੰ ਜਰਮਨ ਅਧਿਕਾਰੀਆਂ ਨੇ 27 ਦਸੰਬਰ ਨੂੰ ਗ੍ਰਿਫਤਾਰ ਕੀਤਾ ਸੀ ਜਦੋਂ ਭਾਰਤ ਸਰਕਾਰ ਨੇ ਉਸਦੀ ਗ੍ਰਿਫਤਾਰੀ ਦੀ ਬੇਨਤੀ ਕੀਤੀ ਸੀ।

NO COMMENTS