*ਲੁਧਿਆਣਾ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ ਪਹੁੰਚੇ ਏਡੀਜੀਪੀ, ਕਿਹਾ- ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ*

0
43

ਲੁਧਿਆਣਾ 19,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਅਗਨੀਪੱਥ ਯੋਜਨਾ ਤੋਂ ਬਾਅਦ ਪੂਰੇ ਦੇਸ਼ ‘ਚ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੁਧਿਆਣਾ ‘ਚ ਪ੍ਰਦਰਸ਼ਨ ਕੀਤਾ ਗਿਆ ਹੈ। ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ ਪਹੁੰਚੇ ਏਡੀਜੀਪੀ ਜੀਆਰਪੀ ਨੇ ਕਿਹਾ ਕਿ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਮਜਬੂਰੀ ਦੱਸੀ ਤੇ ਕਿਹਾ ਕਿ ਟ੍ਰੇਨਾਂ ਰੱਦ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਹਨ।

ਅਗਨੀਪਥ ਸਕੀਮ ਨੂੰ ਲੈ ਕੇ ਪੂਰੇ ਭਾਰਤ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਉਪਰ ਵੀ ਤੋੜ ਫੋੜ ਕੀਤੀ ਗਈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮੁਸਤੈਦੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਅੱਜ ਏਡੀਜੀਪੀ ਜੀਆਰਪੀ ਕੁਝ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲੁਧਿਆਣਾ ਰੇਲਵੇ ਸਟੇਸ਼ਨ ਤੇ ਪਹੁੰਚੇ ਜਿਸ ਨੂੰ ਲੈ ਕੇ ਯਾਤਰੀ ਵੀ ਪਰੇਸ਼ਾਨ ਨਜ਼ਰ ਆਏ ।

ਇਸ ਮੌਕੇ ‘ਤੇ ਬੋਲਦੇ ਹੋਏ ਏਡੀਜੀਪੀ ਜੀਆਰਪੀ ਨੇ ਦਸਿਆ ਕਿ ਬੀਤੇ ਦਿਨਾਂ ਹੋਏ ਹਾਦਸੇ ਨੂੰ ਲੈ ਕੇ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਉਪਰ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਵਿੱਚ ਪੂਰਨ ਸਹਿਯੋਗ ਹੈ ਤੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਦੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਉਥੇ ਹੀ ਟ੍ਰੇਨ ਰੱਦ ਹੋਣ ਕਾਰਨ ਹੋਰ ਯਾਤਰੀ ਦਾ ਵੀ ਦਰਦ ਛਲਕਿਆ ਅਤੇ ਉਸ ਨੇ ਕਿਹਾ ਕਿ ਫਸੇ ਹੋਏ ਯਾਤਰੀਆਂ ਦਾ ਹੱਲ ਕੀਤਾ ਜਾਵੇ।

NO COMMENTS