ਲੇਖਣ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤੀ ਸਰਟੀਫਿਕੇਟਾਂ ਦੀ ਵੰਡ

0
12

ਮਾਨਸਾ, 01 ਅਕਤੂਬਰ (ਸਾਰਾ ਯਹਾ/ਜੋਨੀ ਜਿੰਦਲ): ਚੋਣ ਤਹਿਸੀਲਦਾਰ ਸ਼੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਅਧਿਆਪਕ ਦਿਵਸ ਨੂੰ ਸਮਰਪਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੇਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਲੈਕਚਰਾਰ ਰਾਜਨੀਤੀ ਸਾਸ਼ਤਰ ਸਰਕਾਰੀ ਸੈਕੰਡਰੀ ਸਕੂਲ ਭੈਣੀ ਬਾਘਾ ਸ਼੍ਰੀ ਨਰਿੰਦਰ ਸਿੰਘ ਮੋਹਲ, ਦੂਸਰਾ ਸਥਾਨ ਅੰਗਰੇਜ਼ੀ ਅਧਿਆਪਕ ਸਰਕਾਰੀ ਸੈਕੰਡਰੀ ਸਕੂਲ ਖ਼ਿਆਲਾ ਕਲਾਂ ਅਮਨ ਅੱਗਰਵਾਲ ਅਤੇ ਤੀਸਰਾ ਸਥਾਨ ਐਸ.ਐਸ. ਅਧਿਆਪਕ ਸਰਕਾਰੀ ਮਿਡਲ ਸਕੂਲ ਬੱਪੀਆਣਾ ਸ਼੍ਰੀ ਗੁਰਜੰਟ ਸਿੰਘ ਚਹਿਲ ਨੇ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ਲੈਕਚਰਾਰ ਸ਼੍ਰੀ ਨਰਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ 500/- ਰੁਪਏ ਦੀ ਨਗਦ ਰਾਸ਼ੀ ਦਾ ਪੁਰਸਕਾਰ ਵੀ ਮਿਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਵਿੱਚ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਚੋਣ ਕਾਨੂੂੰਗੋ ਸ਼੍ਰੀ ਭੂਸ਼ਣ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here