*ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ*

0
24

ਮਾਨਸਾ, 05 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹਰੇਕ ਹਫਤੇ ਵੀਰਵਾਰ ਵਾਲੇ ਦਿਨ ਸਵੇਰੇ 09:00 ਵਜੇ ਤੋਂ ਦੁਪਿਹਰ 01:30 ਵਜੇ ਤੱਕ ਉਹ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਹਰੇਕ ਵੀਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚਣ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਮੂਹ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਮੇਂ ਸਿਰ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਿਕਾਇਤ ਦਾ ਰਾਜ ਪੱਧਰ ’ਤੇ ਨਿਪਟਾਰਾ ਕਰਨਯੋਗ ਹੋਵੇਗਾ ਤਾਂ ਉਹ ਸ਼ਿਕਾਇਤਾਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ 09 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਸਰਦੂਲੇਵਾਲਾ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ ਅਤੇ ਕਰੀਪੁਰ ਡੁੰਮ ਨਿਵਾਸੀ ਕੈਂਪ ਦਾ ਲਾਹਾ ਲੈ ਸਕਦੇ ਹਨ। 

LEAVE A REPLY

Please enter your comment!
Please enter your name here