ਲੋਕਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਐਸ ਐਸ ਪੀ ਲਾਬਾਂ

0
79

ਬੁਢਲਾਡਾ 11, ਅਗਸਤ (ਸਾਰਾ ਯਹਾ/ਅਮਨ ਮਹਿਤਾ): ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੋਕੇ ਤੇ ਐਸ ਐਸ ਪੀ ਮਾਨਸਾ ਸੁਰਿੰਦਰ ਲਾਬਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਮੰਦਿਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਲੋਕਾ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਦੇ ਮੱਦੇਨਜਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਉਤਸਵ ਵਿੱਚ ਸ਼ਾਮਿਲ ਹੋਣ ਸਮੇਂ ਕਰੋਨਾ ਨਿਯਮਾਂ ਦੀ ਪਾਲਣਾ ਕਰਨ। ਸ੍ਰੀ ਲਾਬਾਂ ਨੇ ਸ੍ਰੀ ਸ਼ਿਵ ਸ਼ਕਤੀ ਭਵਨ ਬਰਫਾਨੀ ਆਸ਼ਰਮ ਵਿੱਚੋਂ ਸ੍ਰੀ ਸ਼ੰਕਰ ਭਗਵਾਨ ਜ਼ੀ ਦਾ ਆਸ਼ਿਰਵਾਦ ਪ੍ਰਾਪਤ ਕੀਤਾ ਉੱਥੇ ਸ੍ਰੀ ਕ੍ਰਿਸ਼ਨ ਮੰਦਿਰ, ਪੰਚਾਇਤੀ ਦੁਰਗਾ ਮੰਦਿਰ, ਹਨੂਮਾਨ ਮੰਦਿਰ, ਕਾਲੀ ਮਾਤਾ ਮੰਦਿਰ ਜਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਉੱਥੇ ਪ੍ਰਬੰਧਕ ਕਮੇਟੀਆਂ ਨਾਲ ਵਿਚਾਰ ਚਰਚਾ ਵੀ ਕੀਤੀ ਗਈ।, ਇਸ ਮੌਕੇ ਤੇ ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਮੰਦਿਰਾਂ ਵਿੱਚ ਆਉਣ ਵਾਲੇ ਸਰਧਾਲੂਆਂ ਨੂੰ ਕਰੋਨਾ ਮਹਾਮਾਰੀ ਦੇ ਇਤਿਆਤਾਂ ਦੀ ਪਾਲਣਾ ਸੰਬੰਧੀ ਪ੍ਰਬੰਧਾ ਦਾ ਧਿਆਨ ਰੱਖਣ। ਦੋ ਗਜ਼ ਦੀ ਦੂਰੀ  ਅਤੇ ਮਾਸਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ

ਪੁਲਿਸ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਬਣਾਂਉਣ ਲਈ ਪੇ੍ਰਰਿਤ ਕਰ ਰਹੀ ਹੈ। ਇਸ ਤੋਂ ਪਹਿਲਾ ਉਨ੍ਹਾਂ ਸਿਟੀ ਥਾਂਣਾ ਵਿਖੇ ਪਹੁੰਚ ਕੇ ਪੁਲਿਸ ਮੁਲਾਜਮਾਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੰਬੰਧੀ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ ਅਤੇ ਲੋਕਾਂ ਨੂੰ ਸਮੇਂ ਸਿਰ ਇੰਨਸਾਫ ਦੇਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਅਧੀਨ ਨਸ਼ੇ ਦੇ ਸੁਦਾਗਰਾ ਨੂੰ ਕਿਸੇ ਵੀ ਕਿਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹੈ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਇਸ ਮੌਕੇ ਤੇ ਡੀ ਐਸ ਪੀ ਬਲਜਿੰਦਰ ਸਿੰਘ ਪੰਨੂੰ, ਐਸ ਐਚ ਓ ਸਿਟੀ ਗੁਰਲਾਲ ਸਿੰਘ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here