*ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ:ਜਗਦੀਸ਼ ਪੱਖੋ*

0
11

ਮਾਨਸਾ 26 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ )

ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਡਾਕਟਰ ਹਰਦੀਪ ਸ਼ਰਮਾਂ ਜੀ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਖਿਆਲਾ ਕਲਾਂ ਅਧੀਨ ਆਉਦੇਂ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਲੋਕਾਂ ਨੂੰ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਪੀ ਐਚ ਸੀ ਉੱਭਾ ਸਮੇਤ ਪਿੰਡ ਬੁਰਜ ਢਿਲਵਾਂ, ਬੁਰਜ ਹਰੀ, ਬੁਰਜ ਰਾਠੀ ਵਿੱਚ ਇਸੇ ਲੜੀ ਤਹਿਤ ਲੋਕਾਂ ਨੂੰ ਅਤੇ ਸਕੂਲੀ ਵਿਦਿਆਰਥੀਆਂ ਨੂੰ ਡੇਗੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਵੱਖ ਵੱਖ ਸਾਵਧਾਨੀਆਂ ਰੱਖਣ ਲਈ ਜਗਦੀਸ ਸਿੰਘ ਪੱਖੋ ਸਿਹਤ ਇੰਸਪੈਕਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖ਼ਾਰ ਇੱਕ ਖਾਸ ਕਿਸਮ ਦੇ ਮੱਛਰ ਏੰਡੀਜ ਅਜਿਪਟੀ ਦੇ ਕੱਟਣ ਨਾਲ ਹੁੰਦਾ ਹੈ

ਜੋ ਕਿ ਖੜੇ ਹੋਏ ਪਾਣੀ ਤੇ ਪੈਦਾ ਹੁੰਦਾ ਹੈ ਜੋ ਕਿ ਅਕਸਰ ਸਾਡੇ ਘਰਾਂ ਦੇ ਆਲੇ ਦੁਆਲੇ ਅਤੇ ਘਰਾਂ ਦੇ ਵਿੱਚ ਫ਼ਰਿੱਜ ਕੂਲਰ ਗਮਲੇ ਅਤੇ ਪਾਣੀ ਦੀਆਂ ਹੌਦੀਆਂ ਅਤੇ ਕੋਠਿਆਂ ਦੀਆਂ ਛੱਤਾਂ ਉੱਪਰ ਪਏ ਫਾਲਤੂ ਸਮਾਨ ਆਦਿ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀ ਗੁਰਦਰਸ਼ਨ ਸਿੰਘ, ਇਕਬਾਲ ਸਿੰਘ ਮਲਕੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਇਹ ਮੱਛਰ ਮਨੁੱਖ ਨੂੰ ਕੱਟਦਾ ਹੈ।ਤਾਂ ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਇੱਕ ਹਫ਼ਤੇ ਤੋਂ ਬਾਦ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਤੇਜ ਬੁਖ਼ਾਰ ,ਤੇਜ ਸਿਰ ਦਰਦ,ਜੀਅ ਕੱਚਾ ਹੋਣਾ ਉਲਟੀਆਂ ਮੁੱਖ ਨਿਸ਼ਾਨੀਆਂ ਹਨ। ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਇਆ ਜਾਵੇ ਇਸ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਦੇ ਨਾਲ ਨਾਲ ਪਾਣੀ ਦੀ ਖੜੋਤ ਨੂੰ ਖਤਮ ਕੀਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਈਸ਼ ਨੂੰ ਰੋਕਿਆ ਜਾ ਸਕੇ ਇਸ ਤੋਂ ਇਲਾਵਾ ਪਿੰਡ ਵਿੱਚ ਖੜੇ ਹੋਏ ਪਾਣੀ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਕਾਲੇ ਤੇਲ ਜਾਂ ਮਿੱਟੀ ਦਾ ਤੇਲ ਪਾ ਦਿੱਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਇਸ਼ ਨਾ ਹੋਵੇ।ਇਸ ਮੌਕੇ ਮਾਈਸਰ ਮੰਦਰ ਉੱਭਾ ਵਿਖੇ ਵੀ ਹਾਜ਼ਰ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਮੰਦਰ ਕੂਲਰਾਂ ਫਰਿੱਜਾ ਅਤੇ ਹੋਰ ਪਾਣੀ ਦੇ ਸੋਮਿਆ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵੀ ਵਿਸਥਾਰ ਵਿੱਚ ਦੱਸਿਆ ਗਿਆ।

NO COMMENTS