*ਲੋਕਾਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਮੁਹੱਈਆ ਕਰਵਾਉਣ ਲਈ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ*

0
5

ਮਾਨਸਾ, 04 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲਾ ਮਾਨਸਾ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਮੁਹੱਈਆ ਕਰਵਾਉਣ ਅਤੇ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਨੈਸ਼ਨਲ ਗਰੀਨ ਟਿ੍ਰਬਿਊਨਲ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ (ਰਿਟਾ:) ਨੇ ਹੋਰਨਾਂ ਟੀਮ ਮੈਂਬਰਾਂ ਸਮੇਤ ਸਥਾਨਕ ਬੱਚਤ ਭਵਨ ਵਿਖੇ ਸਮੂਹ ਕਾਰਜ਼ ਸਾਧਕ ਅਫ਼ਸਰਾਂ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸ.ਸੀ. ਅਗਰਵਾਲ ਸਾਬਕਾ ਚੀਫ਼ ਸੈਕਟਰੀ ਪੰਜਾਬ, ਡਾ. ਬਾਬੂ ਰਾਮ ਸਾਬਕਾ ਮੈਂਬਰ ਸੈਕਟਰੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਚੀਫ ਜਸਟਿਸ ਸਿੰਘ ਨੇ ਸਮੂਹ ਕਾਰਜ਼ ਸਾਧਕ ਅਫ਼ਸਰਾਂ ਤੋਂ ਜਿੱਥੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲਗ-ਅਲਗ ਕਰਨ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਨਗਰ ਕੋਸ਼ਲਾਂ ਸਮੇਤ ਨਗਰ ਪੰਚਾਇਤਾਂ ਕੋਲ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕਰਕੇ ਸੁੱਧ ਵਾਤਾਵਰਣ ਵਾਲਾ ਮਾਹੌਲ ਸਿਰਜਣ ਦਾ ਸੁਨੇਹਾ ਦਿੱਤਾ। ਉਨਾਂ ਸੋਲਿਡ ਵੇਸਟ, ਪਲਾਸਟਿਕ ਵੇਸਟ, ਬਾਇਓ ਮੈਡੀਕਲ ਵੇਸਟ, ਈ-ਵੇਸਟ ਪ੍ਰਬੰਧਨ, ਹਵਾ ਅਤੇ ਪਾਣੀ ਦਾ ਗੁਣਵੱਤਾ ਪ੍ਰਬੰਧਨ, ਆਵਾਜ਼ ਪ੍ਰਦੂਸ਼ਣ ਆਦਿ ਮੁੱਦਿਆਂ ਬਾਰੇ ਜਾਇਜ਼ਾ ਲਿਆ। ਉਨਾਂ ਕਿਹਾ ਕਿ ਸ਼ਹਿਰ ਅੰਦਰ ਹਰੇਕ ਕਾਰਜ਼ ਸਾਧਕ ਅਫ਼ਸਰ ਅਤੇ ਪਿੰਡ ਪੱਧਰ ’ਤੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਵੱਲੋਂ ਟਿ੍ਰਬਿਊਨਲ ਦੀਆਂ ਹਦਾਇਤਾਂ ਮੁਤਾਬਿਕ ਨਸ਼ਟ ਕਰਨ ਜਾਂ ਵਰਤੋਂ ’ਚ ਲਿਆਉਣ ਲਈ ਖਾਕਾ ਤਿਆਰ ਕੀਤਾ ਜਾਵੇ। ਉਨਾਂ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਅਤੇ ਗਿੱਲੇ ਸੁੱਕੇ ਕੂੜੇ ਨੂੰ ਅਲਗ-ਅਗਲ ਇੱਕਤਰ ਕਰਨ ਦੇ ਜ਼ੋਰ ਦਿੱਤਾ। ਉਨਾਂ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਸਾਫ਼ ਸਫ਼ਾਈ ਲਈ ਲੋੜੀਂੜੀ ਮਸ਼ੀਨਰੀ, ਵਾਹਨਾਂ ਬਾਰੇ ਜਾਣਕਾਰੀ ਲਈ। ਉਨਾਂ ਕਿਹਾ ਕਿ ਕੂੜੇ ਵਾਲੀ ਗੱਡੀਆਂ ਨੂੰ ਦੋ ਭਾਗਾਂ ਵਿੱਚ ਵੰਡ ਲਿਆ ਜਾਵੇ। ਉਨਾਂ ਸਮੂਹ ਅਧਿਕਾਰੀਆਂ ਨੂੰ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਨੂੰ ਧਿਆਨ ਰੱਖ ਕੇ ਚੰਗਾ ਵਾਤਾਵਰਣ ਸਿਰਜਣ ਲਈ ਪੂਰੀ ਜਿੰਮੇਵਾਰੀ ਨਾਲ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ।

NO COMMENTS