*ਲੋਕਾਂ ਨੂੰ ਸਮਾਂਬੱਧ ਅਤੇ ਸਾਫ-ਸੁਥਰੀਆਂ ਜਨਤਕ ਸੇਵਾਵਾਂ ਮੁਹੱਈਆ ਕਰਾਉਣ ’ਚ ਕੋਈ ਕਸਰ ਬਾਕੀ ਨਾ ਰਹੇ-ਬਲਦੀਪ ਕੌਰ*

0
15

ਮਾਨਸਾ, 09 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲਾਂ ਤੇ ਹੋਰ ਸਬੰਧਤ ਮਾਮਲਿਆਂ ਵਿੱਚ ਕੋਈ ਵੀ ਬੇਲੋੜੀ ਦੇਰੀ ਜਾਂ ਲਾਪ੍ਰਵਾਹੀ ਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿਖੇ ਰੈਵਨਿਊ ਵਿਭਾਗ ਦੇ ਅਧਿਕਾਰੀਆਂ ਤੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਵੇਲੇ ਕੀਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਲਾਲ ਲਕੀਰ ਦੇ ਅੰਦਰ ਆਉਂਦੇ ਰਕਬੇ ਦੇ ਇੰਤਕਾਲ , ਤਕਸੀਮ ਕੇਸਾਂ, ਸਟੈਂਪ ਐਕਟ, ਨੰਬਰਦਾਰੀ, ਨਿਸ਼ਾਨਦੇਹੀ, ਖਸਰਾ ਗਿਰਦਾਵਰੀ ਨਾਲ ਸਬੰਧਤ ਬਕਾਇਆ ਕੇਸਾਂ ਦੇ ਨਿਪਟਾਰੇ ਸਮੇਤ ਕੈਦੀ ਦੇ ਜਮਾਨਤੀਆਂ ਪਾਸੋ ਜਮਾਨਤ ਦੀ ਰਾਸ਼ੀ ਨੂੰ ਭੋ ਮਾਲੀਆ ਘੋਸ਼ਿਤ ਕਰਕੇ ਵਸੂਲ ਕਰਨ ਦੀ ਵਿਸਥਾਰ ਸਹਿਤ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਅਹਿਮ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ।  
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਆਦੇਸ ਜਾਰੀ ਕੀਤੇ। ਉਨ੍ਹਾ ਕਿਹਾ ਕਿ ਫਰਦ ਕੇਂਦਰ ਜਾਂ ਸੇਵਾ ਕੇਂਦਰਾਂ ਦੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀ ਹੋਣੀ ਚਾਹੀਦੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ ਬੁਢਲਾਡਾ ਅਤੇ ਵਾਧੂ ਚਾਰਜ਼ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਜਿਲ਼੍ਹਾ ਮਾਲ ਅਫਸ਼ਰ ਸੁਖਰਾਜ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

NO COMMENTS