ਚੰਡੀਗੜ੍ਹ 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਆਤਮ ਨਗਰ ‘ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ ‘ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿਰਮਨਜੀਤ ਸਿੰਘ ਬੈਂਸ ਕੋਰਟ ਕੰਪਲੈਕਸ ‘ਚ ਮੌਜੂਦ ਸੀ ਇਸ ਦੌਰਾਨ ਪੁਲਿਸ ਛਾਪੇਮਾਰੀ ਕਰ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ MLA ਸਿਮਰਨਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਕੀ ਹੈ ਮਾਮਲਾ
ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਆਤਮਾ ਨਗਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਾਲ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ‘ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ।
ਕੜਵਾਲ ਨੇ ਆਪਣੇ ਬਿਆਨ ‘ਚ ਕਿਹਾ ਕਿ ਸਾਰਾ ਵਿਵਾਦ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਬੀਤੀ ਰਾਤ ਢਾਬਾ ਰੋਡ ’ਤੇ ਸਥਿਤ ਦਫ਼ਤਰ ‘ਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ ਤਾਂ ਬੈਂਸ ਆਪਣੇ ਲੜਕੇ ਅਤੇ ਸਾਹਮਣੇ ਤੋਂ ਆਏ 50 ਸਮਰਥਕਾਂ ਸਮੇਤ ਉਥੇ ਪਹੁੰਚ ਗਏ ਅਤੇ ਮੇਰੇ ਸਮਰਥਕਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬੈਂਸ ਦੇ ਸਮਰਥਕਾਂ ਕੋਲ ਡੰਡੇ ਤੇ ਲੋਹੇ ਦੀਆਂ ਰਾਡਾਂ ਸਨ।
ਕਰਵਾਲ ਨੇ ਦਾਅਵਾ ਕੀਤਾ ਕਿ ਸਾਹਮਣੇ ਵਾਲੀ ਪਾਰਟੀ ਦੇ ਲੋਕਾਂ ਨੇ ਸੜਕ ‘ਤੇ ਖੜੀ ਗੱਡੀ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਪਰ ਉਨ੍ਹਾਂ ਦੇ ਪਾਰਟੀ ਦੇ ਸਮਰਥਕਾਂ ਨੇ ਇਸ ਗੱਲ ‘ਤੇ ਇੰਤਰਾਜ਼ ਜਤਾਇਆ ਤੇ ਉਨ੍ਹਾਂ ਨੇ ਉਨ੍ਹਾਂ ਨਾਲ ਵੀ ਮਾਰਕੁੱਟ ਕੀਤੀ। ਕਰਵਾਲ ਨੇ ਕਿਹਾ ਕਿ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕ ਏਨਾ ਕਰਨ ਦੇ ਬਾਵਜੂਦ ਵੀ ਨਹੀਂ ਰੁਕੇ ਉਨ੍ਹਾਂ ਲੋਕਾਂ ਨੇ ਉੱਥੇ ਵੀ ਗੋਲੀਆਂ ਚਲਾਈਆਂ।