ਲੁਧਿਆਣਾ 18,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਪੰਜਾਬ ਵਿੱਚ ਲਗਾਤਾਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਸਰਕਾਰ ਵਲੋਂ ਕਰਨਾ ਦੀ ਰਫਤਾਰ ‘ਤੇ ਨਕੇਲ ਕੱਸਣ ਲਈ ਸਖਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਲੁਧਿਆਣਾ ਦੇ ਵਿੱਚ ਜਦੋਂ ਕੋਰੋਨਾ ਨਿਯਮਾਂ ਦੀ ਪਾਲਣਾ ਦਾ ਰਿਐਲਟੀ ਚੈੱਕ ਕੀਤਾ ਗਿਆ ਤਾਂ ਦੇਖਿਆ ਗਿਆ ਕਿ ਬਹੁਤ ਸਾਰੇ ਲੋਕਾਂ ਨੇ ਮਾਸਕ ਨਹੀਂ ਪਾਇਆ ਹੋਇਆ ਸੀ।
ਲੋਕਾਂ ਨਾਲ ਗੱਲਬਾਤ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਕੋਰੋਨਾ ਨੂੰ ਅਜੇ ਵੀ ਮਜ਼ਾਕ ਲੈ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਕੋਰੋਨਾ ਨਹੀਂ। ਇਸ ਲਈ ਉਨ੍ਹਾਂ ਨੇ ਮਾਸਕ ਨਹੀਂ ਲਾਇਆ ਹੋਇਆ। ਸੂਬੇ ਦੇ ਵਿੱਚ ਕਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਚੁੱਕੀ ਹੈ, ਪਰ ਲੋਕਾਂ ‘ਚ ਇਸ ਪ੍ਰਤੀ ਅਜੇ ਵੀ ਲਾਪ੍ਰਵਾਹੀ ਹੈ ਅਤੇ ਹਰ ਰੋਜ਼ ਮੌਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।