*ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਰਿੰਡਾ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਕੀਤਾ ਉਦਘਾਟਨ*

0
14

ਮੋਰਿੰਡਾ/ਚੰਡੀਗੜ , 1 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ): ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਚੰਡੀਗੜ -ਲੁਧਿਆਣਾ  ਰੋਡ (ਪੁਰਾਣਾ ਐਨਐਚ-95) ’ਤੇ ਸਰਹਿੰਦ -ਨੰਗਲ ਡੈਮ-ਅੰਬਾਲਾ ਰੇਲ ਮਾਰਗ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਤੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਮੌਜੂਦਾ ਸਮੇਂ ਵਿੱਚ ਲੈਵਲ ਕਰਾਸਿੰਗ ਬੰਦ ਹੋਣ ਕਾਰਨ ਕਾਫੀ ਸਮਾਂ ਬਰਬਾਦ ਹੋ ਜਾਂਦਾ ਹੈ ਇਸ ਲਈ ਅੰਡਰ ਬਿ੍ਰਜ( ਆਰ.ਯੂ.ਬੀ.) ਦੇ ਨਿਰਮਾਣ ਅਤੇ ਵਰਤੋਂ ਲਈ ਭਾਰੀ ਮੰਗ ਹੈ । ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਕਮੀ ਆਵੇਗੀ। ਇਸ ਪੁਲ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਇਲਾਕਿਆਂ ਤੋਂ ਮੋਰਿੰਡਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।        
ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੇਲਵੇ ਅਤੇ ਪੰਜਾਬ ਸਰਕਾਰ ਦਰਮਿਆਨ  50:50 ਫੀਦਸ  ਦੀ ਲਾਗਤ ਨਾਲ ਸਾਂਝੇਦਾਰੀ ਦੇ ਆਧਾਰ ‘ਤੇ 22 ਕਰੋੜ ਰੁਪਏ ਦੀ ਲਾਗਤ ਨਾਲ ਚਲਾਇਆ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਬਿ੍ਰਜ ਦੇ  ਵਾਇਆ-ਡਕਟ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਸਰਵਿਸ ਰੋਡ ਦਾ ਨਿਰਮਾਣ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਨੂੰ ਪਾਰਦਰਸ਼ੀ ਪ੍ਰਣਾਲੀ ਦੇਣ ਲਈ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਇਹ ਵੀ ਵਾਅਦਾ ਕੀਤਾ ਕਿ ਸ਼ਹਿਰ ਮੋਰਿੰਡਾ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੋਰਿੰਡਾ  ਦੇ ਵਿਧਾਇਕ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਇਹ ਆਰ.ਯੂ.ਬੀ. ਹਲਕੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਅਤੇ ਪਿਛਲੀਆਂ ਸਰਕਾਰਾਂ ਦੇ ਅਣਦੇਖੀ ਵਾਲੇ ਰਵੱਈਏ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਬਣਾਉਣ ਲਈ ਸਖਤ ਕਦਮ ਚੁੱਕੇ ਹਨ ਅਤੇ ਉਨਾਂ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਜਲਦੀ ਹੀ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ: ਪ੍ਰੀਤੀ ਯਾਦਵ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀਨੀਅਰ ਸ੍ਰੀ ਅਮਰਦੀਪ ਸਿੰਘ, ਐੱਸ.ਈ. ਰਮਤੇਸ਼ ਸਿੰਘ ਬੈਂਸ, ਐਕਸੀਅਨ ਯੁਵਰਾਜ ਬਿੰਦਰਾ, ਐਕਸੀਅਨ ਜਸਬੀਰ ਸਿੰਘ ਜੱਸੀ, ਐਸ.ਡੀ.ਐਮ. ਮੋਰਿੰਡਾ ਸ. ਜਸਬੀਰ ਸਿੰਘ, ਐਸ.ਡੀ.ਈ.ਐਸ. ਮਨਜੀਤ ਸਿੰਘ ਅਤੇ ਲਖਵਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।———-

NO COMMENTS