ਸਰਦੂਲਗੜ੍ਹ/ਮਾਨਸਾ, 06 ਫਰਵਰੀ:(ਸਾਰਾ ਯਹਾਂ/ਬਿਊਰੋ ਨਿਊਜ਼)
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਸਰਦੂਲੇਵਾਲਾ, ਕਾਹਨੇਵਾਲਾ, ਝੇਰਿਆਂਵਾਲੀ ਅਤੇ ਬਾਜੇਵਾਲਾ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਸਬ ਡਵੀਜਨ ਸਰਦੂਲਗੜ੍ਹ ’ਚ ਲੱਗੇ ਵੱਖ ਵੱਖ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਯੋਗ ਲੋੜਵੰਦਾ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ ਪਿੰਡ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ।
ਉਨ੍ਹਾਂ ਦੱਸਿਆ ਕਿ 07 ਫਰਵਰੀ ਨੂੰ ਸਰਦੂਲਗੜ੍ਹ ਦੇ ਵਾਰਡ ਨੰਬਰ 2 ਵਿਖੇ 11 ਵਜੇ ਤੋਂ 01 ਵਜੇ ਤੱਕ, ਪਿੰਡ ਚੋਟੀਆਂ ਵਿਖੇ 2 ਵਜੇ ਤੋਂ 4 ਵਜੇ ਤੱਕ, ਕਰੀਪੁਰ ਡੁੰਮ ਵਿਖੇ 10 ਵਜੇ ਤੋਂ 12 ਵਜੇ ਤੱਕ, ਰਾਏਪੁਰ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮੀਆਂ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ। ਇਸੇ ਤਰ੍ਹਾਂ 08 ਫਰਵਰੀ ਨੂੰ ਵਾਰਡ ਨੰਬਰ 3 ਸਰਦੂਲਗੜ੍ਹ ਵਿਖੇ 11 ਵਜੇ ਤੋਂ 01 ਵਜੇ ਤੱਕ, ਬਰਨ ਵਿਖੇ 10 ਵਜੇ ਤੋਂ 12 ਵਜੇ ਤੱਕ, ਆਲੀਕੇ ਵਿਖੇ 2 ਵਜੇ ਤੋਂ 4 ਵਜੇ ਤੱਕ, ਮਛੋਹਰ ਉਰਫ ਮੋਡਾ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮੋਫਰ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।