ਮਾਨਸਾ, 28 ਅਕਤੂਬਰ (ਸਾਰਾ ਯਹਾ /ਔਲਖ ) ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਮਾਨਸਾ ਡਾ ਲਾਲ ਚੰਦ ਠੁਕਰਾਲ ਅਤੇ ਐਸ ਐਮ ਓ ਖਿਆਲਾ ਕਲਾਂ ਡਾ ਨਵਜੋਤ ਪਾਲ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਲੋਕ ਸਾਂਝੇਦਾਰੀ ਕਮੇਟੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਨੰਗਲ ਕਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਿੰਸੀਪਲ ਸ੍ਰੀ ਸੁਨੀਲ ਕੱਕੜ ਸਮੇਤ ਸਮੂਹ ਸਕੂਲ ਅਧਿਆਪਕਾਂ ਨੇ ਭਾਗ ਲਿਆ। ਮੀਟਿੰਗ ਵਿੱਚ ਸਕੂਲ ਖੁੱਲਣ ਤੋਂ ਬਾਅਦ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕਰੋਨਾ ਮਹਾਂਮਾਰੀ ਤੋਂ ਸੁਰੱਖਿਆ ਲਈ ਮਾਸਕ ਪਹਿਨਣ, ਵਾਰ ਵਾਰ ਹੱਥ ਧੋਣ, ਸਮਾਜਿਕ ਦੂਰੀ ਬਣਾਏ ਰੱਖਣ ਵਰਗੀਆਂ ਸਾਵਧਾਨੀਆਂ ਵਰਤਣ ਬਾਰੇ ਚਰਚਾ ਕੀਤੀ ਗਈ। ਲੋਕ ਸਾਂਝੇਦਾਰੀ ਕਮੇਟੀ ਮੈਂਬਰ ਚਾਨਣ ਦੀਪ ਨੇ ਕਰੋਨਾ ਮਰੀਜ਼ਾਂ ਦੀ ਸ਼ਨਾਖਤ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਕਰੋਨਾ ਟੈਸਟ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਰੋਨਾ ਟੈਸਟ ਕਰਵਾਉਣ ਨਾਲ ਕਰੋਨਾ ਦੇ ਮਰੀਜ਼ਾਂ ਦੀ ਪਹਿਚਾਣ ਬੜੀ ਛੇਤੀ ਹੋ ਜਾਂਦੀ ਹੈ ਅਤੇ ਉਸ ਨੂੰ ਵੱਖਰਾ ਰੱਖ ਕੇ ਇਸ ਬੀਮਾਰੀ ਨੂੰ ਦੂਸਰਿਆਂ ਵਿੱਚ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੀ ਅਤੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਲਈ ਸਾਰੇ ਅਧਿਆਪਕਾਂ ਨੂੰ ਵੀ ਆਪਣੇ ਕਰੋਨਾ ਟੈਸਟ ਕਰਵਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ੳੁਨ੍ਹਾਂ ਨੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਨੀਲ ਕੱਕੜ ਜੀ ਨੇ ਸਿਹਤ ਟੀਮ ਦਾ ਧੰਨਵਾਦ ਕੀਤਾ ਅਤੇ ਜਲਦੀ ਹੀ ਸਾਰੇ ਸਟਾਫ ਦੇ ਕਰੋਨਾ ਟੈਸਟ ਕਰਵਾਉਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਰਮਨਦੀਪ ਕੌਰ ਮਲਟੀਪਰਪਜ ਹੈਲਥ ਵਰਕਰ ਫੀਮੇਲ, ਬਲਜੀਤ ਕੌਰ ਆਸ਼ਾ ਫੈਸੀਲੇਟਰ, ਸਕੂਲ ਅਧਿਆਪਕ ਪਰਾਗ ਰਾਜ, ਦਰਸ਼ਨ ਸਿੰਘ, ਇੰਦਰਦੀਪ ਸਿੰਘ, ਜਸਵਿੰਦਰ ਸਿੰਘ, ਅਨੁਰਾਗ ਸਿੰਗਲਾ, ਜਫਰਦੀਨ ਖਾਨ, ਮਨਪ੍ਰੀਤ ਕੌਰ, ਮੀਨਾਕਸ਼ੀ, ਖੁਸ਼ਦੀਪ ਕੌਰ, ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।