ਬੁਢਲਾਡਾ 17 ਮਈ (ਸਾਰਾ ਯਹਾਂ/ਅਮਨ ਮਹਿਤਾ): ਕੋਰੋਨਾ ਨੂੰ ਖਤਮ ਕੀਤਾ ਜਾ ਸਕਦਾ ਹੈ ਲੋਕ 10 ਦਿਨ ਸਹਿਯੋਗ ਦੇਣ। ਇਹ ਸ਼ਬਦ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਡੀ ਐਮ ਬੁਢਲਾਡਾ ਸਰਬਜੀਤ ਕੋਰ ਨੇ ਕਹੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਤੋਂ ਛੁਟਕਾਰਾ ਪਾਉਣ ਲਈ ਆਮ ਜਨਤਾ, ਗਲੀ, ਮੁਹੱਲੇ ਅਤੇ ਘਰ ਵਿੱਚ ਮਾਸਕ ਦੀ ਵਰਤੋਂ ਕਰਨ ਤਾਂ ਕਰੋਨਾ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਤੋਂ ਡਰਨ ਦੀ ਲੋੜ ਨਹੀਂ ਕਰੋਨਾ ਇਤਿਆਤ ਦੀ ਪਾਲਣਾ ਕਰਨ ਤਾਂ ਮਰੀਜ਼ ਆਪਣੇ ਆਪ ਹੀ ਠੀਕ ਹੋ ਸਕਦਾ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾ ਸਮੇਤ ਸ਼ਹਿਰ ਦੇ ਕੋਸਲਰਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਟੀਕਾਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਬੋਲਦਿਆਂ ਕਿਹਾ ਕਿ ਜ਼ੋ ਪ੍ਰੋਜੈਕਟ ਸ਼ਹਿਰ ਅੰਦਰ ਸ਼ੁਰੂ ਕੀਤੇ ਗਏ ਹਨ ਤਾਂ ਉਸਨੂੰ 100 ਫੀਸਦੀ ਮੁਕੰਮਲ ਕੀਤਾ ਜਾਵੇਗਾ ਲੋਕ ਸਹਿਯੋਗ ਦੇਣ। ਇਸ ਮੌਕੇ ਤੇ ਰੀਡਰ ਰਣਦੀਪ ਕੁਮਾਰ , ਕੈਲਾਸ ਕੁਮਾਰ ਅਤੇ ਹੋਰ ਸਟਾਫ ਆਦਿ ਹਾਜਰ ਸਨ।