ਲੋਕ ਸੇਵਾ ਦੀ ਨਵੀਂ ਪਿਰਤ ਪਾਉਣ ਲਈ ਐੱਸ.ਐੱਸ.ਪੀ ਡਾ: ਭਾਰਗਵ ਨੂੰ ਸੰਸਥਾਵਾਂ ਨੇ ਕੀਤਾ ਸਨਮਾਨਿਤ

0
55

ਮਾਨਸਾ 27 ਮਈ (ਸਾਰਾ ਯਹਾ/ ਜੋਨੀ ਜਿੰਦਲ) — ਕੋਰੋਨਾ ਦੀ ਮਹਾਂਮਾਰੀ ਦਾ ਪ੍ਰਕੋਪ ਹਾਲੇ ਵੀ ਬਰਕਰਾਰ ਹੈ। ਇਸ ਪ੍ਰਤੀ ਅਵੇਸਲਾ ਨਾ ਹੋਇਆ ਜਾਵੇ। ਮਾਨਸਾ ਦੇ ਐੱਸ.ਐੱਸ.ਪੀ ਡਾ: ਨਰਿੰਦਰ ਭਾਰਗਵ ਨੇ ਸ਼ਹਿਰੀਆਂ ਤੇ ਕਾਰੋਬਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਮੌਕੇ ਬੋਲਦਿਆਂ ਕਿਹਾ ਹੈ ਕਿ ਦੁਨੀਆਂ ਵਿੱਚ ਹਲੇ ਕੋਰੋਨਾ ਬਿਮਾਰੀ ਦੀ ਕੋਈ ਦਵਾਈ ਨਹੀਂ ਬਣੀ ਹੈ। ਕਈ ਥਾਵਾਂ ਤੇ ਇਹ ਬਿਮਾਰੀ ਦੇ ਕੀਟਾਣੂ ਘੱਟ ਅਤੇ ਕਈ ਥਾਵਾਂ ਤੇ ਵਧੇਰੇ ਹਨ। ਜਿੱਥੇ ਇਕਦਮ ਕੇਸਾਂ ਦੀ ਗਿਣਤੀ ਵਿੱਚ ਕਟੋਤੀ ਹੈ। ਇਸ ਲਈ ਇਸ ਨੂੰ ਬੇਹੱਦ ਸੰਜੀਦਗੀ ਨਾਲ ਲਏ ਜਾਣ ਦੀ ਲੋੜ ਹੈ। ਐੱਸ.ਐੱਸ.ਪੀ ਡਾ: ਭਾਰਗਵ ਨੇ ਕਿਹਾ ਕੋਰੋਨਾ ਦਾ ਵਾਇਰਸ ਹਲੇ ਵੀ ਪਨਪ ਰਿਹਾ ਹੈ ਜੋ ਕਿਸੇ ਵੀ ਵੇਲੇ ਸਾਨੂੰ ਆਪਣੀ ਲਪੇਟ ਵਿੱਚ ਲੈ ਸਕਦਾ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਚੁਕੰਨਾ ਕਰਦਿਆਂ ਕਿਹਾ ਹੈ ਕਿ ਸਰਕਾਰ, ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਮਾਸਕ ਪਾ ਕੇ ਰੱਖਣ ਅਤੇ ਸੈਨੀਟਾਈਜਰ ਦਾ ਇਸਤੇਮਾਲ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਜਿਹੀਆਂ ਸਾਵਧਾਨੀਆਂ ਸਾਨੂੰ ਹੁਣ ਹੋਰ ਵੀ ਗੰਭੀਰਤਾ ਨਾਲ ਰੱਖਣ ਦੀ ਜਰੂਰਤ ਹੈ। ਉਨ੍ਹਾਂ ਮਾਨਸਾ ਵਿੱਚ ਕੋਰੋਨਾ ਪੀੜਤ ਮਰੀਜਾਂ ਦਾ ਖਾਤਮਾ ਹੋਣ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸਾਡੀ ਜਾਗਰੂਕਤਾ ਅਤੇ ਸਿਹਤ ਪ੍ਰਤੀ ਸਾਵਧਾਨੀ ਕੋਰੋਨਾ ਪੀੜਤ ਅੰਕੜਿਆਂ ਵਿੱਚ ਦਿਨਾਂ ਵਿੱਚ ਹੀ ਗਿਰਾਵਟ ਲੈ ਕੇ ਆਈ ਹੈ। ਐੱਸ.ਐੱਸ.ਪੀ ਨੇ ਮਾਨਸਾ ਦੇ ਸਮੂਹ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ।
ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ, ਕਰਿਆਨਾ ਰੋਟੇਲ ਪੰਜਾਬ ਦੇ ਮੀਤ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੌਕ ਕੁਮਾਰ ਗਰਗ, ਅਗਰਵਾਲ ਸਭਾ ਜਿਲ੍ਹਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਮੰਗ ਕੀਤੀ ਕਿ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਤੰਦਰੁਸਤ ਰੱਖਣ ਵਾਸਤੇ ਜਮੀਨੀ ਤੌਰ ਤੇ ਜੋ ਮਿਹਨਤ ਕੀਤੀ। ਉਸ ਦੀ ਮਿਸਾਲ ਸੂਬੇ ਭਰ ਵਿੱਚ ਕਿਤੇ ਨਜਰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਸ ਬਦੌਲਤ ਮਾਨਸਾ ਦੇ ਐੱਸ.ਐੱਸ.ਪੀ ਡਾ: ਨਰਿੰਦਰ ਭਾਰਗਵ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਤਰੱਕੀ ਦੇ ਕੇ ਸਨਮਾਨੇ ਜਾਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਹੋਰ ਵੀ ਅਫਸਰਸ਼ਾਹੀ ਲੋਕ ਸੇਵਾ ਦੇ ਸਮੁੱਚੇ ਕਾਰਜ ਤੇਜੀ ਨਾਲ ਕਰ ਸਕਣ।ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ ਭਾਰਗਵ ਨੇ ਆਪਣੀ ਪੁਲਿਸ ਡਿਊਟੀ ਤੋਂ ਇਲਾਵਾ ਸਰਕਾਰ ਵੱਲੋਂ ਮਿਲਣ ਵਾਲੀ ਪੈਨਸ਼ਨ ਸਹਾਇਤਾ, ਕਿਸਾਨਾਂ ਦੀ ਫਸਲ ਮੰਡੀਆਂ ਤੱਕ ਭੇਜਣ, ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਆਮ ਲੋਕਾਂ ਨੂੰ ਰਾਸ਼ਨ ਸਮੱਗਰੀ ਮੁਹੱਈਆ ਕਰਵਾਉਣ ਤੱਕ ਸਾਰੇ ਕਾਰਜਾਂ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਇਸ ਮੌਕੇ ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਗਰਗ, ਨੈਣਾ ਦੇਵੀ ਪਾਣੀ ਦਲ ਦੇ ਪ੍ਰਧਾਨ ਮੁਕੇਸ਼ ਨਿੱਕਾ, ਨੈਣਾ ਦੇਵੀ ਲੰਗਰ ਟਰੱਸਟ ਦੇ ਪ੍ਰਧਾਨ ਸੰਜੇ ਭੈਣੀ, ਹੇਅਰ ਡਰੈਸਰ ਦੇ ਰਾਜ ਕੁਮਾਰ, ਯੂਥ ਅਗਰਵਾਲ ਸਭਾ ਦੇ ਪ੍ਰਧਾਨ ਵਿਸ਼ਾਲ ਗੋਲਡੀ, ਪ੍ਰਪੋਰਟੀ ਡੀਲਰ ਦੇ ਪ੍ਰਧਾਨ ਬਲਜੀਤ ਸ਼ਰਮਾ, ਯੂਥ ਕਾਂਗਰਸ ਜਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਟੋਨੀ, ਜਗਤ ਰਾਮ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ।

NO COMMENTS