
ਮਾਨਸਾ ਦਸੰਬਰ 8 (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪਿੰਡ ਨੰਗਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅੱਜ ਲੋੜਬੰਦ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਮੈਡਮ ਜਗਜੀਤ ਕੌਰ ਨੇ ਦੱਸਿਆ ਕਿ ਸਾਡੇ ਸਤਿਕਾਰ ਯੋਗ ਰਿਟਾਇਰ ਡੀ ਐਸ ਪੀ ਕਰਮਜੀਤ ਸਿੰਘ ਪਿਛਲੇ ਤਕਰੀਬਨ 5 ਸਾਲ ਤੋਂ ਸਾਡੇ ਸਕੂਲ ਵਿਚ ਸਾਰੇ ਹੀ ਵਿਦਿਆਰਥੀਆਂ ਨੂੰ ਸਮੇਂ ਸਮੇਂ ਲੋੜੀਦਾ ਸਮਾਨ ਮੋਹਿਆ ਕਰਵਾਉਂਦੇ ਆ ਰਹੇ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨੀਂ ਇਹਨਾਂ ਨੇ ਲੋੜਬੰਦ ਬੱਚਿਆਂ ਨੂੰ ਸਰਦੀਆਂ ਦੇ ਮੱਦੇਨਜ਼ਰ ਬੂਟ ਤੇ ਜੁਰਾਬਾਂ ਵੰਡੀਆਂ।ਇਸ ਮੌਕੇ ਸਮੂਹ ਸਕੂਲ ਸਟਾਫ ਨੇ ਕਰਮਜੀਤ ਸਿੰਘ ਦਾ ਇਸ ਨੇਕ ਕੰਮ ਲਈ ਧੰਨਵਾਦ ਕੀਤਾ।
