ਲੋੜਵੰਦ ਲੋਕ ਪ੍ਰੋ-ਬੋਨੋ ਸਕੀਮ ਦਾ ਲਾਭ ਉਠਾਉਣ- ਜੱਜ ਅਮਨਦੀਪ ਸਿੰਘ

0
33

ਮਾਨਸਾ, 18 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ): ਪ੍ਰੋ-ਬੋਨੋ ਸਕੀਮ ਇੱਕ ਅਜਿਹੀ ਸਕੀਮ ਹੈ ਜਿਸ ਦੇ ਤਹਿਤ ਹਰ ਲੋੜਵੰਦ ਵਿਅਕਤੀ ਬਿਨਾਂ ਕੋਈ ਪੈਸਾ ਖਰਚ ਕੀਤੇ ਮੁਫਤ ਕਾਨੂੰਨੀ ਸੇਵਾਵਾਂ ਹਾਸਲ ਕਰ ਸਕਦਾ ਹੈ। ਮੁਫਤ ਕਾਨੂੰਨੀ ਸੇਵਾਵਾਂ ਵਿੱਚ ਮੁਫਤ ਸਲਾਹ, ਮੁਫਤ ਵਕੀਲ ਅਤੇ ਮੁਫਤ ਅਦਾਲਤੀ ਖਰਚੇ ਪ੍ਰਦਾਨ ਕੀਤੇ ਜਾਂਦੇ ਹਨ। ਇਸ ਲਈ ਹਰ ਲੋੜਵੰਦ ਵਿਅਕਤੀ ਨੂੰ ਪ੍ਰੋ-ਬੋਨੋ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ। ਇਹ ਵਿਚਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ. ਅਮਨਦੀਪ ਸਿੰਘ ਨੇ ਜੂਮ ਐਪ ਰਾਹੀਂ ਫਰੀ ਲੀਗਲ ਏਡ ਦੇ ਪੈਨਲ ਵਕੀਲਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਅਥਾਰਟੀ ਦੇ ਚੇਅਰਪਰਸਨ ਜ਼ਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀਮਤੀ ਮਨਦੀਪ ਪੰਨੂ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਨੇ ਲੋੜਵੰਦ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਭਾਵੇਂ ਕੋਰੋਨਾ ਦੀ ਮਹਾਂਮਾਰੀ ਦੌਰਾਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਅਥਾਰਟੀ ਨਾਲ ਸੰਬੰਧਤ ਕਾਬਲ ਸਟਾਫ, ਵਕੀਲ ਅਤੇ ਪੈਰਾ ਲੀਗਲ ਵਲੰਟੀਅਰਜ਼ ਨੇ ਬਹੁਤ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਪੈਨਲ ਦੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਅਥਾਰਟੀ ਦੇ ਵੱਖ-ਵੱਖ ਕਾਰਜਾਂ ਨੂੰ ਲੋਕਾਂ ਨਾਲ ਸਾਂਝਾ ਕਰਨ ਦੀ ਪ੍ਰੇਰਨਾ ਦਿੱਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨੋਡਲ ਅਫਸਰ ਬਲਵੰਤ ਭਾਟੀਆ ਐਡਵੋਕੇਟ, ਪਰਮਿੰਦਰ ਸਿੰਘ ਬਹਿਣੀਵਾਲ, ਮੱਖਣ ਜਿੰਦਲ, ਮੁਕੇਸ਼ ਕੁਮਾਰ, ਪ੍ਰਮੋਦ ਜਿੰਦਲ, ਦੀਪਇੰਦਰ ਸਿੰਘ ਵਾਲੀਆ, ਅਕਾਸ਼ਦੀਪ ਸਿੰਘ (ਸਾਰੇ ਵਕੀਲ), ਪ੍ਰੋਗਰਾਮ ਕੁਆਡੀਨੇਟਰ, ਦਫਤਰ ਸਟਾਫ ਕੁਲਦੀਪ ਕੁਮਾਰ ਅਤੇ ਪੈਨਲ ਦੇ ਲਗਭਗ ਸਾਰੇ ਵਕੀਲਾਂ ਨੇ ਸ਼ਮੂਲੀਅਤ ਕੀਤੀ।
ਫੋ

NO COMMENTS