ਲੋੜਵੰਦ ਲੜਕੀਆਂ ਨੂੰ ਟਰਾਈਡੈਂਟ ਫੈਕਟਰੀ ਵਿਖੇ ਦਿੱਤੀ ਜਾਵੇਗੀ ਟ੍ਰੇਨਿੰਗ

0
25

ਮਾਨਸਾ, 23 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ ਦਸੰਬਰ 2020 ਦੌਰਾਨ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਕੇਵਲ ਚਾਹਵਾਨ ਜਾਂ ਲੋੜਵੰਦ ਲੜਕੀਆਂ ਨੂੰ ਟ੍ਰੰੇਨਿੰਗ ਦੇਣ ਉਪਰੰਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਬੇਰੁਜ਼ਗਾਰ ਲੋੜਵੰਦ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਜਿਸਟ੍ਰੇਸ਼ਨ ਅਤੇ ਆਪਣੇ ਦਸਤਾਵੇਜ਼ਾਂ ਦੀ ਪੜਤਾਲ ਕਰਵਾਉਣ ਲਈ 24 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸੰਪਰਕ ਕਰਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਕੋਲ ਅਧਾਰ ਕਾਰਡ, ਪੈਨ ਕਾਰਡ, ਬੈਂਕ ਪਾਸ ਬੁੱਕ ਅਤੇ ਦਸਵੀਂ ਦਾ ਸਰਟੀਫਿਕੇਟ ਉਪਲੱਬਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਚਾਰੇ ਦਸਤਾਵੇਜਾਂ ਤੇ ਪ੍ਰਾਰਥੀ ਦਾ ਨਾਮ , ਪ੍ਰਾਰਥੀ ਦੇ ਪਿਤਾ ਦਾ ਨਾਮ, ਜਨਮ ਮਿਤੀ ਬਿਲਕੁੱਲ ਸਹੀ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਰਥੀ ਕੋਲ ਉਪਰੋਕਤ ਅਨੁਸਾਰ ਦਸਤਾਵੇਜ਼ ਉਪਲੱਬਧ ਨਹੀਂ ਹੈ ਤਾਂ ਦਸਤਾਵੇਜ਼ ਅਪਲਾਈ ਕੀਤੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਪਾਸ ਹੋਵੇ ਅਤੇ ਉਮਰ ਸੀਮਾ 18 ਤੋਂ 26 ਸਾਲ ਹੈ। ਉਨ੍ਹਾਂ ਦੱਸਿਆ ਕਿ ਤਨਖ਼ਾਹ 18000/- ਰੁਪਏ ਪ੍ਰਤੀ ਮਹੀਨਾ। ਪ੍ਰਾਰਥੀ ਆਪਣੇ ਨਾਲ ਅਧਾਰ ਕਾਰਡ, ਪੈਨ ਕਾਰਡ , ਬੈਂਕ ਪਾਸ ਬੁੱਕ ਅਤੇ 10ਵੀਂ ਦਾ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਹੋਸਟਲ ਵਿੱਚ ਰਹਿਣਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਰਹਿਣ ਲਈ ਮੁਫ਼ਤ ਹੋਸਟਲ ਅਤੇ ਖਾਣਾ ਸਬਸਿਡੀ ਰੇਟਾਂ ’ਤੇ ਉਪਲੱਬਧ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ। I/107837/2020

LEAVE A REPLY

Please enter your comment!
Please enter your name here