ਲੌਕਡਾਊਨ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਪੁਲਿਸ ਦੀ ਸਖ਼ਤੀ, ਦੋ ਦਿਨ ਵਿੱਚ ਹੀ ਕੱਟੇ 815 ਚਲਾਨ

0
110

ਲੁਧਿਆਣਾ : ਦੇਸ਼ ‘ਚ ਲੌਕਡਾਊਨ 4.0 (Lockdown 4.0) ਚੱਲ ਰਿਹਾ ਹੈ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ (Ludhiana Administration) ਵੱਲੋਂ ਵੱਡੀ ਤਦਾਦ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਸੱਤ ਵਜੇ ਤੋਂ ਬਾਅਦ ਉਨੀ ਹੀ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਵੀ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ (Commissioner of Police) ਨੇ ਸੋਸ਼ਲ ਮੀਡੀਆ (Social media) ‘ਤੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਲੁਧਿਆਣਾ ਪੁਲਿਸ ਵੱਲੋਂ ਦੋ ਦਿਨ ‘ਚ ਕਿ 815 ਵਾਹਨਾਂ (Challan) ਦੇ ਹੀ ਚਲਾਨ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੌਕਡਾਊਨ 4.0 ਦੇ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਹੁਣ ਤੱਕ ਲੁਧਿਆਣਾ ਵਿੱਚ 135 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਦੋਂ ਕਿ 157 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 815 ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਚੋਂ 53 ਵਾਹਨ ਬੌਂਡ ਕੀਤਾ ਗਏ ਹਨ।

ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਿਉਂਕਿ ਇਹ ਢਿੱਲ ਉਨ੍ਹਾਂ ਨੂੰ ਕੰਮਕਾਰ ਲਈ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਟਾਈਮਿੰਗ ਲੋਕਾਂ ਨੂੰ ਢਿੱਲ ਦੌਰਾਨ ਦਿੱਤੀ ਗਈ ਹੈ ਉਹ ਬਹੁਤ ਸੋਚ ਵਿਚਾਰ ਕੇ ਦਿੱਤੀ ਗਈ ਹੈ।

NO COMMENTS