*ਲੜਕਿਆਂ ਦੇ ਵਰਗ ‘ਚ ਪੀ.ਆਈ.ਐਸ. ਮੋਹਾਲੀ ਤੇ ਪਠਾਨਕੋਟ ਅਤੇ ਪਟਿਆਲਾ ਤੇ ਸਪੋਰਟਸ ਸਕੂਲ ਜਲੰਧਰ ਸੈਮੀਫਾਈਨਲ*

0
2

????????????

ਬਰਨਾਲਾ, 28 ਸਤੰਬਰ(ਸਾਰਾ ਯਹਾਂ/ਮੁੱਖ ਸੰਪਾਦਕ ):

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਦੇ ਅੱਜ ਤੀਜੇ ਦਿਨ ਲੜਕਿਆਂ ਦੇ ਵਰਗ ਵਿੱਚ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਅਜੀਤਪਾਲ ਸਿੰਘ ਮੈਂਬਰ ਸਟੇਟ ਸਪੋਰਟਸ ਕਮੇਟੀ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੇ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਨੇ ਸੰਗਰੂਰ, ਪਟਿਆਲਾ ਨੇ ਫਾਜ਼ਿਲਕਾ, ਸਪੋਰਟਸ ਸਕੂਲ ਜਲੰਧਰ ਨੇ ਮਾਲੇਰਕੋਟਲਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ।

 ਪੀ.ਆਈ.ਐਸ. ਮੋਹਾਲੀ ਨੇ ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ ਨੇ ਰੂਪਨਗਰ, ਸਪੋਰਟਸ ਸਕੂਲ ਜਲੰਧਰ ਨੇ ਹੁਸ਼ਿਆਰਪੁਰ ਅਤੇ ਪਠਾਨਕੋਟ ਨੇ ਤਰਨਤਾਰਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਜਦਕਿ ਲੜਕੀਆਂ ਦੇ ਵਰਗ ਵਿੱਚ ਪਟਿਆਲਾ ਨੇ ਪਠਾਨਕੋਟ, ਫਰੀਦਕੋਟ ਨੇ ਜਲੰਧਰ, ਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰ, ਫਿਰੋਜ਼ਪੁਰ ਨੇ ਫਾਜ਼ਿਲਕਾ, ਬਰਨਾਲਾ ਨੇ ਸ੍ਰੀ ਫਤਿਹਗੜ੍ਰ ਸਾਹਿਬ, ਮੋਗਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਲੁਧਿਆਣਾ ਨੇ ਬਠਿੰਡਾ, ਹੁਸ਼ਿਆਰਪੁਰ ਵਿੰਗ ਨੇ ਸ਼ਹੀਦ ਭਗਤ ਸਿੰਘ ਨਗਰ, ਸਾਈ ਵਿੰਗ ਬਾਦਲ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਹਰਾਇਆ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਦਿਨੇਸ਼ ਕੁਮਾਰ, ਜਤਿੰਦਰ ਕੁਮਾਰ, ਸੰਸਾਰ ਸਿੰਘ, ਅਰਸ਼ਦੀਪ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਪਰਗਟ ਸਿੰਘ, ਜਗਸੀਰ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਸੁਖਦੀਪ ਸਿੰਘ, ਜਸਮੇਲ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਕਮਲਦੀਪ ਸ਼ਰਮਾ, ਅਰਸ਼ਦੀਪ ਸਿੰਘ, ਬਲਕਾਰ ਸਿੰਘ, ਸੁਖਰਾਜ ਕੌਰ, ਗਗਨਜੀਤ ਕੌਰ, ਹਰਜਿੰਦਰ ਕੌਰ, ਸਵਰਨਜੀਤ ਕੌਰ, ਜਗਜੀਤ ਕੌਰ, ਬਲਜਿੰਦਰ ਕੌਰ, ਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

NO COMMENTS