**ਲੜਕੀਆਂ ਦੇ ਸਰਕਾਰੀ ਸਕੂਲ ’ਚ ਮਨਾਇਆ ਬਾਲੜੀ ਦਿਵਸ*

0
16

ਮਾਨਸਾ, 12 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ): ਅੰਤਰ-ਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਦਾ ਆਯੋਜਨ ਜ਼ਿਲ੍ਹ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਥਾਨਕ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਕਰਵਾਇਆ ਗਿਆ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਮੁੱਖ ਮਹਿਮਾਨ ਸ਼੍ਰੀਮਤੀ ਸ਼ਿਲਪਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਬਾਲੜੀਆਂ ਦੀ ਅਵਸਥਾ ਅਤਿ ਸੂਖਮ ਅਤੇ ਸੁਖਦ ਹੁੰਦੀ ਹੈ, ਇਸ ਅਵਸਥਾ ਨੂੰ ਬਹੁਤ ਸਤਿਕਾਰ ਦੇਣਾ ਬਣਦਾ ਹੈ ਪਰ ਸਮਾਜ ਵਿਚ ਫੈਲੀਆਂ ਅਲਾਹਮਤਾ ਕਾਰਨ ਬਾਲੜੀਆਂ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣਾਉਣੇ ਪੈ ਰਹੇ ਹਨ। ਉਨ੍ਹਾਂ ਬਾਲੜੀਆਂ ਨੂੰ ਸੱਦਾ ਦਿੱਤਾ ਕਿ ਸੁਰੱਖਿਅਤ ਵਾਤਾਵਰਨ ਵਿੱਚ ਰਹਿਣਾ ਉਹਨਾਂ ਦਾ ਕਾਨੂੰਨੀ ਅਧਿਕਾਰ ਹੈ। ਉਨ੍ਹਾਂ ਨੂੰ ਬੇ-ਝਿਜਕ ਵਿਚਰਕੇ ਆਪਣੇ ਵਿਕਾਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ। ਸੈਮੀਨਾਰ ਦੇ ਮੁੱਖ ਬੁਲਾਰੇ ਐਡਵੋਕੇਟ ਬਲਵੰਤ ਭਾਟੀਆ ਜੀ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰਦਾ ਹੈ ਪਰ ਸਾਡੀ ਬਾਲਾਂ ਪ੍ਰਤੀ ਇਖਲਾਕੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਹਨਾਂ ਨੂੰ ਵਿਰਾਸਣ ਲਈ ਸੰਜੀਦਗੀ ਵਾਲਾ ਮਾਹੌਲ ਦੇਈਏ। ਉਨ੍ਹਾਂ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸ਼ੂਅਲ ਓਫੈਂਸਜ਼ ਐਕਟ (ਪੌਕਸੋ) 2012 ਉਪਰ ਵਿਸਥਾਰ ਸਹਿਤ ਚਰਚਾ ਕਰਦਿਆਂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਸਜ਼ਾਵਾਂ ਦੀ ਵਿਵਸਥਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਪਦਮਨੀ, ਡਾ ਗੁਰਪ੍ਰੀਤ ਕੌਰ ਅਤੇ ਡਾ ਸੁਸ਼ੀਲ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here