*ਲੰਡਨ ਭਾਰਤੀ ਹਾਈਕਮਿਸ਼ਨ ਹਿੰਸਾ ਮਾਮਲੇ ‘ਚ ਖਾਲਿਸਤਾਨੀ ਸਮਰਥਕ ਖਿਲਾਫ਼ NIA ਦੀ ਵੱਡੀ ਕਾਰਵਾਈ*

0
80

07 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼)NIA ਨੇ ਪਿਛਲੇ ਸਾਲ ਮਾਰਚ 2023 ‘ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਚ ਹੋਈ ਭੰਨਤੋੜ ਦੇ ਮਾਮਲੇ ‘ਚ ਬ੍ਰਿਟਿਸ਼ ਨਾਗਰਿਕ ਇੰਦਰਪਾਲ ਸਿੰਘ ਗਾਬਾ ਖਿਲਾਫ ਵੀਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ ਹੈ।
NIA ਨੇ ਪਿਛਲੇ ਸਾਲ ਮਾਰਚ 2023 ‘ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਚ ਹੋਈ ਭੰਨਤੋੜ ਦੇ ਮਾਮਲੇ ‘ਚ ਬ੍ਰਿਟਿਸ਼ ਨਾਗਰਿਕ ਇੰਦਰਪਾਲ ਸਿੰਘ ਗਾਬਾ ਖਿਲਾਫ ਵੀਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ ਹੈ।   ਗਾਬਾ ਪਿਛਲੇ ਸਾਲ ਦਸੰਬਰ ਵਿੱਚ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਤੋਂ ਫੜਿਆ ਗਿਆ ਸੀ। ਉਹ ਪਾਕਿਸਤਾਨ ਤੋਂ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ।

 NIA ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਗਾਬਾ ਬ੍ਰਿਟਿਸ਼ ਨਾਗਰਿਕ ਹੈ ਅਤੇ ਹਾਉਂਸਲੋ ਵਿੱਚ ਰਹਿੰਦਾ ਹੈ। ਮੂਲ ਰੂਪ ਵਿੱਚ ਉਹ ਦਿੱਲੀ ਦਾ ਵਸਨੀਕ ਹੈ। ਇੰਦਰਪਾਲ ਸਿੰਘ ਗਾਬਾ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਬਾਹਰ ਹੋਈ ਝੜਪ ਵਿਚ ਭਾਰਤ ਵਿਰੁੱਧ ਸਰਗਰਮ ਭੂਮਿਕਾ ਨਿਭਾਈ ਸੀ। ਇਹ ਪ੍ਰਦਰਸ਼ਨ 22 ਮਾਰਚ 2023 ਨੂੰ ਕੀਤਾ ਗਿਆ ਸੀ। NIA ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ‘ਇਸ ਸਾਲ 25 ਅਪ੍ਰੈਲ ਨੂੰ NIA ਨੇ ਉਸ ਨੂੰ ਵਿਆਪਕ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।

ਗਾਬਾ ਨੂੰ ਪਿਛਲੇ ਸਾਲ ਦਸੰਬਰ ਵਿੱਚ ਅੰਮ੍ਰਿਤਸਰ ਦੀ ਅਟਾਰੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਉਹ ਲੰਡਨ ਤੋਂ ਪਾਕਿਸਤਾਨ ਆਇਆ ਸੀ ਅਤੇ ਅਟਾਰੀ ਸਰਹੱਦ ਤੋਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਉਸ ਨੂੰ ਕਸਟਮ ਵਿਭਾਗ ਨੇ ਦਸਤਾਵੇਜ਼ਾਂ ਦੀ ਤਸਦੀਕ ਦੌਰਾਨ ਹਿਰਾਸਤ ਵਿੱਚ ਲਿਆ ਸੀ।

ਇਸ ਤੋਂ ਬਾਅਦ ਇੰਦਰਪਾਲ ਖਿਲਾਫ ਜਾਂਚ ਸ਼ੁਰੂ ਕੀਤੀ ਗਈ ਅਤੇ ਜਾਂਚ ਜਾਰੀ ਰਹਿਣ ਤੱਕ ਉਸ ਨੂੰ ਦੇਸ਼ ਛੱਡ ਕੇ ਨਾ ਜਾਣ ਲਈ ਕਿਹਾ ਗਿਆ। 

ਖ਼ਾਲਿਸਤਾਨ ਸਮਰਥਕਾਂ ਨੇ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਦਾ ਬਦਲਾ ਲੈਣ ਲਈ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਅਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ।

NO COMMENTS