
ਮਾਨਸਾ,14 ਮਾਰਚ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਵਕਾਲਤਨਾਮੇ ‘ਤੇ ਦਸਤਖਤ ਕਰਵਾਉਣ ਲਈ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਹਾਈਕੋਰਟ ਦੇ ਵਕੀਲ ਕੋਲ ਪਹੁੰਚੇ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਇੱਕ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਨਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਆਪਣੇ ਪੁੱਤ ਦੀ ਮੌਤ ਦਾ ਇਨਸਾਫ ਨਾ ਮਿਲਣ ਤੇ ਪੰਜਾਬ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਤੋਂ ਨਾਰਾਜ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਜਲਦ ਹੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਵਾ ਸਕਦੇ ਹਨ। ਦੱਸ ਦੇਈਏ ਕਿ ਸਿੱਧੂ ਦੇ ਮਾਤਾ-ਪਿਤਾ ਅੱਜ ਹਾਈਕੋਰਟ ਪਹੁੰਚੇ ਸਨ ਤੇ ਉਹ ਉਥੇ ਸਿਰਫ 5 ਮਿੰਟ ਤੱਕ ਹੀ ਰੁਕੇ ਤੇ ਬਾਅਦ ‘ਚ ਉਥੋਂ ਚਲੇ ਗਏ।
