ਮਾਨਸਾ, 9 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ, ਵੱਲੋਂ 11 ਅਗਸਤ 2021 ਨੂੰ ਛੇਵੀਂ ਜਮਾਤ ਦੀ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਲਈ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ), ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ), ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ, ਝੁਨੀਰ, ਸਰਕਾਰੀ ਸੈਕੰਡਰੀ ਸਕੂਲ, ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ), ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ), ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ), ਮਾਨਸਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ), ਮਾਨਸਾ ਵਿਖੇ ਪੇਪਰ ਲਏ ਜਾਣੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਸਕੂਲਾਂ ਵਿਚ 11 ਅਗਸਤ 2021 ਨੂੰ ਇਕ ਦਿਨ ਦੀ ਛੁੱਟੀ ਸਿਰਫ ਸਕੂਲ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪੇਪਰ/ਟੈਸਟ ਦੇ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਸਾਰਾ ਸਟਾਫ ਆਮ ਦਿਨਾਂ ਦੀ ਤਰ੍ਹਾਂ ਸਕੂਲ ਵਿਚ ਹਾਜ਼ਰ ਰਹਿ ਕੇ ਆਪਣੇ ਸਕੂਲੀ/ਦਫ਼ਤਰੀ ਕੰਮਾਂ ਨੂੰ ਨਿਪਟਾਏਗਾ। ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।